India News
ਆਮ ਆਦਮੀ ਪਾਰਟੀ ‘ਚ ਜਸ਼ਨ ਦਾ ਮਾਹੌਲ, ਅਰਵਿੰਦ ਕੇਜਰੀਵਾਲ ਪਹੁੰਚੇ ਦਫਤਰ
ਨਵੀਂ ਦਿੱਲੀ—ਦਿੱਲੀ ਦੇ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਸਭ ਤੋਂ ਪਹਿਲਾਂ ਬੈਲੇਟ ਪੇਪਰ ਗਿਣੇ ਜਾ ਰਹੇ ਹਨ। ਸ਼ੁਰੂਆਤੀ ਰੁਝਾਨਾਂ ‘ਚ ਆਮ ਆਦਮੀ ਪਾਰਟੀ (ਆਪ) ਨੂੰ ਬਹੁਮਤ ਮਿਲਿਆ ਹੈ। ਰੁਝਾਨਾਂ ਨੂੰ ਦੇਖਦੇ ਹੋਏ ‘ਆਪ’ ਦਫਤਰ ‘ਚ ਜਸ਼ਨ ਦਾ ਮਾਹੌਲ ਹੈ। ਇਸ ਜਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਪਾਰਟੀ ਦੇ ਦਫਤਰ ਪਹੁੰਚ ਚੁੱਕੇ ਹਨ।
ਦੁਪਹਿਰ ਤੱਕ ਸਪੱਸ਼ਟ ਨਤੀਜੇ ਮਿਲਣੇ ਸ਼ੁਰੂ ਹੋ ਜਾਣਗੇ। ਸ਼ੁਰੂਆਤੀ ਰੁਝਾਨਾਂ ‘ਚ ਆਮ ਆਦਮੀ ਪਾਰਟੀ (ਆਪ) ਲੀਡ ਬਣਾਉਂਦੀ ਨਜ਼ਰ ਆ ਰਹੀ ਹੈ। ਭਾਜਪਾ ਦੂਜੇ ਨੰਬਰ ‘ਤੇ ਬਣੀ ਹੋਈ ਹੈ, ਜਦਕਿ ਕਾਂਗਰਸ ਨੇ ਮਸਾਂ ਹੀ ਆਪਣਾ ਖਾਤਾ ਖੋਲ੍ਹਿਆ ਹੈ। ਹੋਰ ਪਾਰਟੀਆਂ ਆਪਣਾ ਖਾਤਾ ਵੀ ਨਹੀਂ ਖੋਲ ਸਕੀਆਂ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ ਨੂੰ ਵੋਟਿੰਗ ਹੋਈ ਸੀ।