District NewsMalout News

ਪਿੰਡ ਡੱਬਵਾਲੀ ਢਾਬ ਦੇ ਕਿਸਾਨਾਂ ਨੇ ਬਾਰਿਸ਼ ਦੌਰਾਨ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਕੀਤੀ ਮੰਗ

ਮਲੋਟ: ਬੀਤੇ ਦਿਨ ਤੋਂ ਹੋ ਰਹੀ ਲਗਾਤਾਰ ਬਾਰਿਸ਼ ਦੌਰਾਨ ਪਿੰਡ ਡੱਬਵਾਲੀ ਢਾਬ ਵਿਖੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ। ਪਿੰਡ ਦੇ ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਜੋ ਕਿ ਪੱਕ ਕੇ ਤਿਆਰ ਹੋਣ ਦੇ ਕਿਨਾਰੇ ਖੜ੍ਹੀ ਸੀ ਜੋ ਕਿ ਬਾਰਿਸ਼ ਦੇ ਨਾਲ ਖੇਤਾਂ ਵਿੱਚ ਪਾਣੀ ਭਰਨ ਕਾਰਨ ਸਾਰੀ ਵਿੱਛ ਗਈ।

ਜਿਸ ਦੌਰਾਨ ਪਿੰਡ ਦੇ ਕਿਸਾਨਾਂ ਨੇ ਕਿਹਾ ਕੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਸਾਡੀ ਸਰਕਾਰ ਨੂੰ ਗੁਜ਼ਾਰਿਸ਼ ਹੈ ਕਿ ਇਸਦੀ ਗਿਰਦਾਵਰੀ ਕਰਵਾ ਕੇ ਸਾਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਗੁਰਦਿਆਲ ਸਿੰਘ ਸੰਧੂ, ਜਸਦੇਵ ਸਿੰਘ ਸੰਧੂ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ, ਸੁਖਚੈਨ ਸਿੰਘ, ਗੱਜਣ ਸਿੰਘ, ਮਹਿਤਾਬ ਸਿੰਘ, ਗੁਰਨਾਮ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

Author: Malout Live

Back to top button