PSMSU ਯੂਨੀਅਨ ਪੰਜਾਬ ਵੱਲੋਂ ਗੁਰਦਿੱਤ ਸਿੰਘ ਸੇਖੋਂ ਐੱਮ.ਐੱਲ.ਏ ਹਲਕਾ ਫ਼ਰੀਦਕੋਟ ਨੂੰ ਦਿੱਤਾ ਗਿਆ ਮੰਗ ਪੱਤਰ
ਮਲੋਟ (ਪੰਜਾਬ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਤੇ ਸੂਬਾ ਪ੍ਰਧਾਨ ਸ. ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸਰਦਾਰ ਗੁਰਦਿੱਤ ਸਿੰਘ ਸੇਖੋਂ ਐੱਮ.ਐੱਲ.ਏ ਹਲਕਾ ਫਰੀਦਕੋਟ ਨੂੰ ਦਿੱਤਾ ਗਿਆ। ਇਸ ਮੌਕੇ ਸਰਦਾਰ ਗੁਰਦਿੱਤ ਸਿੰਘ ਸੇਖੋਂ ਐੱਮ.ਐੱਲ.ਏ ਵੱਲੋਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ ਅਤੇ ਜੱਥੇਬੰਦੀ ਨੂੰ ਵਿਸ਼ਵਾਸ਼ ਦੁਆਇਆ ਗਿਆ ਜਲਦੀ ਹੀ ਤੁਹਾਡੀ ਸਰਕਾਰ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਤੇ ਕਰਨ ਜੈਨ ਜਿਲ੍ਹਾ ਜਨਰਲ ਸਕੱਤਰ, ਦੇਸਰਾਜ ਗੁਰਜਰ ਜਿਲ੍ਹਾ ਵਿੱਤ ਸਕੱਤਰ, ਗੁਰਚਰਨ ਸਿੰਘ ਪ੍ਰਧਾਨ ਜਲ ਸਪਲਾਈ & ਸੈਨੀਟੇਸ਼ਨ ਵਿਭਾਗ, ਧਰਮਿੰਦਰ ਸਿੰਘ, ਤਰਸੇਮ ਚੰਦ ਡੀ.ਸੀ ਦਫਤਰ, ਨਛੱਤਰ ਸਿੰਘ ਢੈਪਈ, ਦਰਸ਼ਨ ਸਿੰਘ, ਮਨੀਸ਼ ਕੁਮਾਰ ਸਿੱਖਿਆ ਵਿਭਾਗ, ਹਰਪ੍ਰੀਤ ਰਾਜ, ਨਰੇਸ਼ ਕੁਮਾਰ, ਹਰਜਿੰਦਰ ਸਿੰਘ, ਜਗਦੀਪ ਸਿੰਘ ਜਲ ਸਪਲਾਈ & ਸੈਨੀਟੇਸ਼ਨ ਵਿਭਾਗ ਆਦਿ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਨਾਲ ਲੰਮੇ ਸਮੇਂ ਤੋਂ ਮੀਟਿੰਗਾਂ ਨਾ ਹੋਣ ਕਾਰਨ ਸਮੁੱਚੇ ਮੁਲਾਜ਼ਮਾਂ, ਮੁਲਾਜ਼ਮ ਜੱਥੇਬੰਦੀਆਂ ਅਤੇ ਭਰਾਤਰੀ ਜੱਥੇਬੰਦੀਆਂ ਵਿਚ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪਾਇਆਂ ਜਾ ਰਿਹਾ ਹੈ। ਉਨ੍ਹਾਂ ਵੱਲੋਂ ਮਾਣਯੋਗ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਸਕਰਾਤਮਿਕ ਸੋਚ ਰੱਖਦੇ ਹੋਏ ਮੁਲਾਜ਼ਮ ਜੱਥੇਬੰਦੀਆਂ ਨਾਲ ਪੈਨਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਜ਼ਰੂਰੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਰਕਾਰ ਨੂੰ ਹਮੇਸ਼ਾਂ ਮੁਲਾਜ਼ਮ ਜੱਥੇਬੰਦੀਆਂ ਨਾਲ ਗੱਲਬਾਤ ਦਾ ਰਸਤਾ ਖੁੱਲ੍ਹਾ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮਿਤੀ 22.08.2023 ਨੂੰ ਪੰਜਾਬ ਸਰਕਾਰ ਨੂੰ ਆਪਣੇ ਮੰਗ ਪੱਤਰ ਦੀ ਕਾਪੀ ਭੇਜ ਕੇ ਨੋਟਿਸ ਦਿੱਤਾ ਗਿਆ ਹੈ
ਕਿ ਸਰਕਾਰ ਸਾਡੀਆਂ ਸਾਂਝੀਆਂ ਅਤੇ ਵਿਭਾਗੀ ਮੰਗਾਂ ਤੇ ਵਿਚਾਰ ਕਰਨ ਲਈ ਸਾਨੂੰ ਪੈਨਲ ਮੀਟਿੰਗ ਦੇਵੇ, ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ. ਸੰਧੂ ਨੇ ਦੱਸਿਆ ਕਿ 01/04/2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸੰਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦੇਣ ਦੀ ਮੰਗ ਰੱਖੀ ਗਈ। ਏਸੇ ਪ੍ਰਕਾਰ ਮਿਤੀ 01/07/2022 ਤੋਂ ਸੈਂਟਰ ਦੀ ਤਰਜ ਤੇ 34% ਤੋਂ 38% 01/01/2023 ਤੋਂ 38% ਤੋਂ 42% ਤੱਕ ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦੇਣ, 01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ.ਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17/07/2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੇ ਵੀ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏ.ਸੀ.ਪੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਤਰਸ ਦੇ ਆਧਾਰ ਤੇ ਭਰਤੀ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇਣਾ ਬਾਰਡਰ ਏਰੀਆ ਅਲਾਊਂਸ, ਰੂਰਲ ਏਰੀਆ ਅਲਾਊਂਸ, ਐੱਫ.ਟੀ.ਏ.ਅਲਾਊਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇਂ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਅਤੇ ਮੰਗ ਪੱਤਰ ਦਰਜ ਹੋਰ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਨਹੀਂ ਤਾਂ ਜੱਥੇਬੰਦੀ ਆਪਣੇ ਦਿੱਤੇ ਨੋਟਿਸ ਅਨੁਸਾਰ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ। Author: Malout Live