ਕੱਚੇ ਕਾਮੇ ਪੱਕੇ ਕਰਨ ਸੰਬੰਧੀ ਸੀ.ਐੱਚ.ਬੀ ਠੇਕਾ ਕਾਮੇ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਦੇ ਵਿੱਚ ਕੈਬਨਿਟ ਮੰਤਰੀ ਨੂੰ ਸੌਂਪਿਆ ਮੰਗ ਪੱਤਰ
ਮਲੋਟ:- ਬੀਤੇ ਦਿਨ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਮਿਤੀ 28 ਅਪ੍ਰੈਲ 2022 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਕੱਤਰ ਰਜੇਸ਼ ਕੁਮਾਰ, ਪਰਮਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ.ਐੱਚ.ਬੀ ਅਤੇ ਸੀ.ਐੱਚ.ਬੀ.ਡਬਲਿਊ ਠੇਕਾ ਕਾਮੇ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। ਬਿਜਲੀ ਸਪਲਾਈ ਨੂੰ ਬਹਾਲ ਰੱਖਦਿਆਂ ਕਈ ਕਾਮੇ ਆਪਣੀ ਜਾਨ ਵੀ ਗਵਾ ਚੁੱਕੇ ਹਨ ਅਤੇ ਕਈ ਕਾਮੇ ਅਪੰਗ ਹੋ ਗਏ ਹਨ। ਜਿਨ੍ਹਾਂ ਨੂੰ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਕੋਈ ਵੀ ਮੁਆਵਜਾ ਨੌਕਰੀ ਪੈਨਸ਼ਨ ਆਦਿ ਦਾ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 1690 ਸਹਾਇਕ ਲਾਈਨਮੈਨਾਂ ਦੀਆਂ ਪੋਸਟਾਂ ਭਰਨ ਫ਼ੈਸਲਾ ਕੀਤਾ ਹੈ ਜੱਥੇਬੰਦੀ ਵੱਲੋਂ ਮੰਗ ਕੀਤੀ ਕਿ ਪੋਸਟਾਂ ਭਰਨ ਤੋਂ ਪਹਿਲਾਂ ਜਿੰਨੇ ਵੀ ਠੇਕੇ ਤੇ ਲੱਗੇ ਮੁਲਾਜ਼ਮ ਹਨ ਉਨ੍ਹਾਂ ਨੂੰ ਵਿਭਾਗ ਚ ਲਿਖੇ ਰੈਗੂਲਰ ਕੀਤਾ ਜਾਵੇ। ਪਿਛਲੇ ਲੰਮੇ ਸਮੇਂ ਤੋਂ ਛਾਂਟੀ ਕੀਤੇ ਗਏ
ਮੁਲਾਜ਼ਮਾਂ ਨੂੰ ਬਹਾਲ ਕਰਨ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਪੈਨਸ਼ਨ ਨੌਕਰੀ ਦਾ ਪ੍ਰਬੰਧ ਕਰਨ ਪੁਰਾਣਾ ਬਕਾਇਆ ਏਰੀਅਰ/ਬੋਨਸ ਜਾਰੀ ਕਰਨ ਤਨਖ਼ਾਹਾਂ ਅਤੇ ਪੈਟਰੋਲ ਭੱਤੇ ਵਿੱਚ ਵਾਧੇ ਕਰਨ ਅਤੇ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਹੱਲ ਕਰਵਾਉਣ ਲਈ ਮਿਤੀ 28 ਅਪ੍ਰੈਲ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਉਸ ਤੋਂ ਪਹਿਲਾਂ ਪਾਵਰਕੌਮ ਮੈਨੇਜਮੈਂਟ ਨੇ 26 ਅਪ੍ਰੈਲ ਨੂੰ ਵੀ ਮੀਟਿੰਗ ਦਾ ਸਮਾਂ ਜੱਥੇਬੰਦੀ ਨੂੰ ਦਿੱਤਾ ਗਿਆ ਹੈ। ਉਨ੍ਹਾਂ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਕਾਮਿਆਂ ਦੀਆਂ ਮੰਗਾਂ ਦਾ ਹੱਲ ਤੁਰੰਤ ਕੀਤਾ ਜਾਵੇ। ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸਮੂਹ ਸੀ.ਐੱਚ.ਬੀ ਅਤੇ ਸੀ.ਐੱਚ.ਬੀ.ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਚ ਲੈ ਕੇ ਰੈਗੂਲਰ ਕਰਨ ਦਾ ਫ਼ੈਸਲਾ ਸਰਕਾਰ ਵੱਲੋਂ ਕੀਤਾ ਜਾਵੇ। ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਚ ਜੱਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। Author : Malout Live