ਦਿਹਾਤੀ ਮਜ਼ਦੂਰ ਸਭਾ ਨੇ ਉੱਪ ਮੰਡਲ ਮੈਜਿਸਟ੍ਰੇਟ ਨੂੰ ਸੌਂਪਿਆ ਮੰਗ ਪੱਤਰ

ਮਲੋਟ:- ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੱਦੇ ਤੇ ਅੱਜ ਮਜ਼ਦੂਰਾਂ ਵੱਲੋਂ ਪੰਜਾਬ ਭਰ 'ਚ ਸਬ-ਡਿਵੀਜ਼ਨ ਪੱਧਰ 'ਤੇ ਆਪਣੇ ਮੰਗ ਪੱਤਰ ਉੱਪ-ਮੰਡਲ ਮੈਜਿਸਟ੍ਰੇਟ ਨੂੰ ਦਿੱਤੇ ਗਏ। ਸਬ-ਡਿਵੀਜ਼ਨ ਮਲੋਟ ਦੇ ਮਜ਼ਦੂਰਾਂ ਵੱਲੋਂ ਵੀ ਉੱਪ ਮੰਡਲ ਦੇ ਮੈਜਿਸਟ੍ਰੇਟ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮਲੋਟ ਸਬ-ਡਿਵੀਜ਼ਨ ਦੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤਾ ਅਤੇ ਉੱਪ-ਮੰਡਲ ਮੈਜਿਸਟ੍ਰੇਟ ਨੂੰ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਦਿਹਾਤੀ ਮਜ਼ਦੂਰ ਸਭਾ ਦੇ ਸੱਦੇ ਤੇ ਮਜ਼ਦੂਰਾ ਵੱਲੋਂ ਦਿੱਤੇ ਗਏ। ਮੰਗ ਪੱਤਰ ਵਿੱਚ ਮਜ਼ਦੂਰਾਂ ਦੀਆਂ ਮੰਗਾਂ 'ਚ ਕਿਹਾ ਕਿ ਮਨਰੇਗਾ ਦਾ ਕੰਮ ਪੂਰਾ ਸਾਲ ਕੀਤਾ ਜਾਵੇ ਅਤੇ ਮਜ਼ਦੂਰੀ 700 ਰੁਪਏ ਕੀਤੀ ਜਾਵੇ ਅਤੇ ਬੁਢਾਪਾ ਪੈਨਸ਼ਨ 5 ਹਜ਼ਾਰ ਕੀਤੀ ਜਾਵੇ ਅਤੇ ਬੇਰੁਜ਼ਗਾਰਾਂ ਨੂੰ ਪੱਕੇ ਰੁਜ਼ਗਾਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ ਉਹ ਵਾਅਦਾ ਪੂਰਾ ਕੀਤਾ ਜਾਵੇ। ਮਜ਼ਦੂਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। Author : Malout Live