ਨਾਗਰਿਕਤਾ ਸੋਧ ਬਿੱਲ ਪੰਜਾਬ 'ਚ ਲਾਗੂ ਨਾ ਕਰਨ ਕਰਕੇ ਕੈਪਟਨ ਖਿਲਾਫ ਪ੍ਰਦਰਸ਼ਨ

ਅੰਮ੍ਰਿਤਸਰ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਾਗਰਿਕਤਾ ਸੋਧ ਬਿੱਲ ਪੰਜਾਬ ਵਿਚ ਲਾਗੂ ਨਾ ਕੀਤੇ ਜਾਣ ਦੇ ਫੈਸਲੇ ਦਾ ਪੰਜਾਬ ਭਾਜਪਾ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਮੰਗਲਵਾਰ ਨੂੰ ਭਾਜਪਾ ਵਰਕਰਾਂ ਵਲੋਂ ਅੰਮ੍ਰਿਤਸਰ 'ਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਵਰਕਰਾਂ ਨੇ ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਾਈਚਾਰਕ ਸਾਂਝ ਨੂੰ ਖਤਮ ਕਰ ਰਹੇ ਹਨ।ਭਾਜਪਾ ਵਰਕਰਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਵਿਚ ਇਸ ਬਿੱਲ ਨੂੰ ਲਾਗੂ ਨਹੀਂ ਕਰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿਚ ਭਾਜਪਾ ਵਲੋਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਭਾਜਪਾ ਵਰਕਰਾਂ ਨੇ ਕਿਹਾ ਕਿ ਨਾਗਰਿਕਾ ਸੋਧ ਬਿੱਲ ਦੇਸ਼ ਦੇ ਹੱਕ ਵਿਚ ਹੈ ਜਦਕਿ ਕਾਂਗਰਸ ਵਲੋਂ ਜਾਣ ਬੁੱਝ ਕੇ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।