ਡੇਂਗੂ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ

ਮਲੋਟ:- ਦਿਨੋਂ-ਦਿਨ ਵੱਧ ਰਹੇ ਡੇਂਗੂ ਦੇ ਪ੍ਰਭਾਵ ਨੂੰ ਕੰਟਰੋਲ ਕਰਨ ਲਈ ਬੀਤੇ ਦਿਨ ਨਗਰ ਕੌਂਸਲ ਅਤੇ ਸਿਹਤ ਵਿਭਾਗ ਮਲੋਟ ਵੱਲੋਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਕੂਲਰਾਂ ਅਤੇ ਫਰਿੱਜਾਂ ਦੀਆਂ ਟਰੇਆਂ ਦਾ ਪਾਣੀ ਹਫਤੇ ਚ ਇੱਕ ਵਾਰ ਜਰੂਰ ਬਦਲਿਆ ਜਾਵੇ ਕਿਉਂਕਿ ਸਾਫ਼ ਪਾਣੀ ਦੇ ਵਿੱਚ ਡੇਂਗੂ ਦਾ ਲਾਰਵਾ ਪੈਦਾ ਹੁੰਦਾ ਹੈ।

ਇਸ ਸਮੇਂ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਦੇ ਨਾਲ ਸਮੂਹ ਐਮ.ਸੀ ਸਹਿਬਾਨ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਹਾਜਿਰ ਸਨ ਅਤੇ ਡੇਂਗੂ ਵਿਰੋਧੀ ਜਾਗਰੂਕਤਾ ਪੰਫਲੇਟ ਲੋਕਾਂ ਵਿੱਚ ਵੰਡਣ ਲਈ ਪ੍ਰਿੰਸ ਮਾਡਲ ਸਕੂਲ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ।