ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਨੂੰ ਪਾਣੀ ਜਮ੍ਹਾਂ ਕਰਨ ਵਾਲੇ ਸ੍ਰੋਤਾਂ ਨੂੰ ਖਾਲੀ ਕਰਕੇ ਮਨਾਇਆ ਜਾਵੇ ਡਰਾਈ ਡੇ: ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਤਹਿਤ ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਅੱਜ ਸ਼ੁੱਕਰਵਾਰ ਨੂੰ ਡਰਾਈ-ਡੇ ਤੌਰ ਤੇ ਮਨਾਇਆ ਗਿਆ, ਜਿਸ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਰੇਲਵੇ ਰੋਡ, ਬੂੜਾ ਗੁੱਜਰ ਰੋਡ, ਮੁਕਤਸਰ ਗੈਸ ਸੈਂਟਰ ਅਤੇ ਨਾਲ ਲੱਗਦੀਆਂ ਗਲੀਆਂ, ਗਿਰਧਰ ਇਨਕਲੇਵ ਆਦਿ ਵਿਖੇ ਪਾਣੀ ਦੇ ਜਮ੍ਹਾਂ ਕਰਨ ਵਾਲੇ ਸਰੋਤਾਂ ਨੂੰ ਚੈੱਕ ਕਰਕੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਪਾਣੀ ਦੇ ਸਰੋਤਾਂ ਨੂੰ ਹਰ ਹਫਤੇ ਸ਼ੁੱਕਰਵਾਰ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਹਰ ਹਫਤੇ ਇਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ ਲਾਲ ਚੰਦ ਅਤੇ ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ ਜੋ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। Author: Malout Live