ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਰਾਸ਼ਟਰੀ ਡੇਂਗੂ ਦਿਵਸ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਮਲੋਟ(ਸ਼੍ਰੀ ਮੁਕਤਸਰ ਸਾਹਿਬ):- ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੈਕਟਰ ਬੋਰਨ ਡੀਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੀਮਾ ਗੋਇਲ ਅਤੇ ਡਾ. ਵਿਕਰਮ ਅਸੀਜਾ ਦੀ ਯੋਗ ਅਗਵਾਈ ਵਿੱਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਜਿਸ ਦੋਰਾਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।
ਇਸ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ‘ਚ ਸ਼ਾਮਿਲ ਜਿਲ੍ਹਾ ਹੈਲਥ ਇੰਸਪੈਕਟਰ ਭਗਵਾਨ ਦਾਸ, ਭਜਨਦੀਪ ਸਿੰਘ ਸੋਨੀ, ਜਸਵਿੰਦਰ ਸਿੰਘ, ਅਤੇ ਸਮੇਤ ਹੋਰ ਸਟਾਫ ਮੈਂਬਰਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਸਰਕਾਰੀ ਅਤੇ ਪ੍ਰਾਈਵੇਟ ਦਫਤਰ, ਬੈਂਕ, ਸ਼ਾਂਤੀ ਭਵਨ, ਬਠਿੰਡਾ ਰੋਡ, ਅਤੇ ਹੋਰ ਜਨਤਕ ਥਾਵਾਂ ਤੇ ਜਾਗਰੂਕਤਾ ਅਭਿਆਨ ਚਲਾਉਂਦਿਆਂ ਖਡ਼ੇ ਪਾਣੀ ਦੇ ਸ੍ਰੋਤਾਂ ਨੂੰ ਖਾਲੀ ਕਰਵਾਇਆ ਅਤੇ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ਤੇ ਡੇਂਗੂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ ਅਤੇ ਪੰਫਲੈਂਟ ਵੰਡੇ ਗਏ।