ਮਲੋਟ 'ਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਵਲ ਹਸਪਤਾਲ ਸਰਗਰਮ - ਡਾ.ਸੁਨੀਲ ਬਾਂਸਲ
ਮਲੋਟ: ਸ਼੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਰਕਾਰੀ ਹਸਪਤਾਲ ਮਲੋਟ ਦੇ ਐੱਸ.ਐਮ.ਓ. ਡਾ. ਸੁਨੀਲ ਬਾਂਸਲ ਦੀ ਅਗਵਾਈ ਵਿੱਚ ਡੇਂਗੂ ਅਤੇ ਮਲੇਰੀਆ ਦੇ ਸੰਬੰਧ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਅਰਬਨ ਮਲੋਟ ਵਿਖੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਸਿਹਤ ਕਰਮਚਾਰੀਆਂ ਵੱਲੋਂ ਵੱਖ-ਵੱਖ ਥਾਂਵਾਂ 'ਤੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ
ਅਤੇ ਇਸ ਜਾਂਚ ਦੌਰਾਨ 26 ਥਾਵਾਂ ਤੇ ਭਾਰੀ ਮਾਤਰਾ ਵਿੱਚ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰਵਾ ਕੇ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ। ਇਸ ਮੌਕੇ 'ਤੇ ਐੱਸ.ਐੱਮ.ਓ. ਡਾ. ਸੁਨੀਲ ਬਾਂਸਲ ਨੇ ਸ਼ਹਿਰ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕਰਦੇ ਹੋਏ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਨੂੰ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ ਆਦਿ ਵਿੱਚੋਂ ਸਮੇਂ-ਸਮੇਂ 'ਤੇ ਪਾਣੀ ਬਦਲਦੇ ਰਹਿਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦਾ ਲਾਰਵਾ ਪੈਦਾ ਨਾ ਹੋ ਸਕੇ ਤਾਂ ਜੋ ਅਸੀਂ ਡੇਂਗੂ ਦੀ ਬਿਮਾਰੀ ਤੋਂ ਆਪਣਾ ਬਚਾਅ ਕਰ ਸਕੀਏ। Author: Malout Live