ਸਿਵਲ ਹਸਪਤਾਲ ਮਲੋਟ ਵਿਖੇ ਦੰਦਾਂ ਦੀ ਸਿਹਤ ਸੰਭਾਲ ਸੰਬੰਧੀ ਪੰਦਰਵਾੜੇ ਦੀ ਕੀਤੀ ਗਈ ਸ਼ੁਰੂਆਤ

ਮਲੋਟ: ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਵਿਖੇ 34ਵਾਂ ਦੰਦਾਂ ਦੀ ਸੰਭਾਲ ਸੰਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦੀ ਸ਼ੁਰੂਆਤ ਸਿਵਲ ਸਰਜਨ ਡਾ. ਰੰਜੂ ਸਿੰਗਲਾ ਵੱਲੋਂ ਸਿਵਲ ਹਸਪਤਾਲ ਮਲੋਟ ਵਿਖੇ ਕੀਤੀ ਗਈ। ਡਾ. ਰੰਜੂ ਸਿੰਗਲਾ ਨੇ ਦੱਸਿਆ ਇਸ ਪੰਦਰਵਾੜੇ ਦੌਰਾਨ ਸਿਵਲ ਹਸਪਤਾਲ ਮਲੋਟ ਵਿਖੇ ਵਿਸ਼ੇਸ਼ ਜਾਂਚ ਅਤੇ ਇਲਾਜ ਕੈਂਪ ਲਗਾਇਆ ਜਾ ਰਿਹਾ ਹੈ।                                                     

ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਿਵਲ ਹਸਪਤਾਲ ਮਲੋਟ ਵਿਖੇ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਡਾ. ਅਮਰਿੰਦਰ ਸਿੰਘ ਡੈਂਟਲ ਅਫ਼ਸਰ ਨੇ ਦੱਸਿਆ ਕਿ ਹਰੇਕ ਨਾਗਰਿਕ ਨੂੰ ਆਪਣੇ ਦੰਦਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹਰ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਅਤੇ ਸਵੇਰੇ ਖਾਣਾ ਖਾਣ ਤੋਂ ਬਾਅਦ ਦੰਦ ਸਾਫ਼ ਕਰਨੇ ਚਾਹੀਦੇ ਹਨ, ਤਾਂ ਜੋ ਦੰਦਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾ. ਕਾਮਨਾ ਜਿੰਦਲ, ਡਾ. ਵਿਕਾਸ ਬਾਂਸਲ, ਡਾ. ਕੁਸ਼ਲਦੀਪ ਸਿੰਘ, ਡਾ. ਚੇਤਨ ਖੁਰਾਣਾ, ਦਵਿੰਦਰ ਕੌਰ ਸਟਾਫ਼ ਨਰਸ, ਹਰਜੀਤ ਕੌਰ ਸਟਾਫ਼ ਨਰਸ, ਵੀਰਪਾਲ ਕੌਰ ਸਟਾਫ਼ ਨਰਸ, ਰੇਨੂੰ ਸਟਾਫ਼ ਨਰਸ ਅਤੇ ਹੋਰ ਸਟਾਫ਼ ਮੈਂਬਰ ਹਾਜ਼ਿਰ ਸਨ। Author: Malout Live