ਸ਼੍ਰੀ ਮੁਕਤਸਰ ਸਾਹਿਬ ਜ਼ਿਲਾ ਜੇਲ੍ਹ ਵਿਖੇ ਡੈਂਟਲ ਚੇਅਰ ਦਾ ਕੀਤਾ ਗਿਆ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਡੈਂਟਲ ਚੇਅਰ ਦੀ ਸਥਾਪਨਾ ਕੀਤੀ ਗਈ। ਇਸ ਡੈਂਟਲ ਚੇਅਰ ਦਾ ਉਦਘਾਟਨ ਸ਼੍ਰੀ ਅਰੁਣਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ਼ ਅਤੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਸ਼੍ਰੀ ਮਹੇਸ਼ ਗਰੋਵਰ, ਸਿਵਲ ਜੱਜ (ਸੀ.ਡ.)-ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ. ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਇਕਬਾਲ ਸਿੰਘ ਜੇਲ਼੍ਹ ਸੁਪਰਡੈਂਟ ਵੀ ਸ਼ਾਮਿਲ ਸਨ। ਸ਼੍ਰੀ ਸਤਪਾਲ ਸਿੰਘ, ਵਾਲੀਆ ਲੈਬ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ
ਅਤੇ ਹਵਾਲਾਤੀਆਂ ਦੇ ਮੁਫ਼ਤ ਮੈਡੀਕਲ ਬਲੱਡ ਟੈਸਟ ਕੀਤੇ ਗਏ।ਇਸ ਮੌਕੇ ਤੇ ਨਾਲਸਾ ਵੱਲੋਂ ਚਲਾਈ ਗਈ ਮੁਹਿੰਮ ਅੰਡਰ ਟਰਾਇਲ ਰਿਵਿਓ ਕਮੇਟੀ ਦੇ ਸੰਬੰਧ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਲਈ ਜ਼ਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਵਿਖੇ 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਵੀਕ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀ ਟੀਮ ਵੱਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ। ਇਸ ਦੌਰਾਨ ਉਹਨਾਂ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਬਾਰੇ ਵੀ ਦੱਸਿਆ ਗਿਆ। Author: Malout Live