ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਨੇ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮਲੋਟ: ਚਾਲੀ ਮੁਕਤਿਆਂ ਦੀ ਯਾਦ ਵਿੱਚ ਇਤਿਹਾਸਕ ਮਾਘੀ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਬੀਤੇ ਦਿਨੀਂ ਸ਼ਹਿਰ ਦਾ ਦੌਰਾ ਕਰਕੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਭ ਤੋਂ ਪਹਿਲਾ ਚਾਲੀ ਮੁਕਤਿਆਂ ਦੀ ਯਾਦ ਵਿੱਚ ਬਣੀ ਮੁਕਤ-ਏ-ਮੀਨਾਰ ਅਤੇ ਇੱਥੇ ਮਾਰਕਫੈਡ ਅਤੇ ਨਗਰ ਕੌਂਸਲ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਪ੍ਰਸੰਸ਼ਾ ਕੀਤੀ। ਡਿਪਟੀ ਕਮਿਸ਼ਨਰ ਨੇ ਮਾਘੀ ਮੇਲੇ ਦੇ ਸੰਬੰਧ ਵਿੱਚ
ਬਣਾਏ ਗਏ ਸੱਤ ਸੈਕਟਰਾਂ, ਸ਼੍ਰੀ ਦਰਬਾਰ ਸਾਹਿਬ ਦੇ ਸਾਰੇ ਨਾਕਿਆਂ ਅਤੇ ਮਾਤਾ ਭਾਗ ਕੌਰ ਯਾਦਗਾਰੀ ਪਾਰਕ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਮਾਘੀ ਮੇਲੇ ਦੇ ਸੰਬੰਧ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਬਾਹਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ। Author: Malout Live