ਜ਼ਿਲ੍ਹਾ ਪੱਧਰੀ ਯੁਵਕ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਪ੍ਰਸਾਸ਼ਨ ਤੇ ਯੁਵਕ ਸੇਵਾਵਾਂ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਯੋਜਨ ਜਿਲ੍ਹਾ ਪੱਧਰੀ ਯੁਵਕ ਮੇਲਾ ਅੱਜ ਸਥਾਨਕ ਬਾਵਾ ਨਿਹਾਲ ਸਿੰਘ ਬੀ.ਐੱਡ ਕਾਲਜ ਵਿਖੇ ਸ਼ੁਰੂ ਹੋਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ (ਆਈ.ਏ.ਐੱਸ) ਪੁੱਜੇ। ਮੇਲੇ ਮੌਕੇ ਬਾਵਾ ਨਿਹਾਲ ਸਿੰਘ ਗਰੁੱਪ ਆਫ ਇੰਸਟੀਚਿਊਟ ਦੇ ਐੱਮ.ਡੀ ਸੁਖਪਾਲ ਸਿੰਘ ਬਾਵਾ ਨੇ ਸਾਰਿਆਂ ਨੂੰ ਜੀ ਆਇਆ ਕਿਹਾ। ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ, ਰਘਬੀਰ ਸਿੰਘ ਮਾਨ ਨੇ ਦੱਸਿਆ ਕੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ (ਪੰਜਾਬ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ) ਦੀ ਅਗਵਾਈ ਹੇਠ ਪੂਰੇ ਸੂਬੇ ਦੇ ਜਿਲ੍ਹਿਆਂ ਵਿੱਚ ਅਜਿਹੇ ਜਿਲ੍ਹਾ ਪੱਧਰੀ ਯੁਵਕ ਮੇਲੇ ਕਰਵਾਏ ਜਾ ਰਹੇ ਹਨ।
ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਦੀ ਨਜ਼ਰਸਾਨੀ ਹੇਠ ਹੋਏ ਇਸ ਜਿਲ੍ਹਾ ਪੱਧਰੀ ਯੁਵਕ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀ ਵੰਨਗੀ ਪੇਸ਼ ਕੀਤੀ ਗਈ। ਸਮਾਗਮ ਵਿੱਚ 200 ਤੋਂ ਉੱਪਰ ਯੁਵਕ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ, ਡਾ. ਰੂਹੀ ਦੁੱਗ ਨੇ ਸਾਰੇ ਵਿਦਿਆਰਥੀਆਂ ਅਤੇ ਵਿਭਾਗ ਨੂੰ ਇਸ ਉਪਰਾਲੇ ਦੀ ਮੁਬਾਰਕਬਾਦ ਦਿੱਤੀ ਤੇ ਆਪਣੇ ਹੱਥੀ ਸਨਮਾਨਿਤ ਵੀ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਰਘਬੀਰ ਸਿੰਘ ਮਾਨ, ਜਗਜੀਤ ਸਿੰਘ ਮਾਨ ਰਿਟਾਇਰਡ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਨਰਿੰਦਰ ਸਿੰਘ ਸੰਧੂ ਪ੍ਰਧਾਨ ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ, ਮਨਪ੍ਰੀਤ ਸਿੰਘ, ਸੁਖਪਾਲ ਸਿੰਘ ਬਾਵਾ, ਐੱਮ.ਡੀ ਬਾਵਾ ਨਿਹਾਲ ਸਿੰਘ ਕਾਲਜ ਹਾਜਿਰ ਸਨ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਹਰਜਿੰਦਰ ਸਿੰਘ ਅਤੇ ਮੈਡਮ ਕੋਸ਼ਿਕਾ ਜੈਨ ਨੇ ਬਾਖੂਬੀ ਨਿਭਾਈ। Author: Malout Live