ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਨੇ ਪੱਤਰਕਾਰਾਂ ਨੂੰ ਮਿਸ਼ਨ ਫਤਿਹ ਤਹਿਤ ਕੀਤੇ ਜਾ ਰਹੇ ਕੰਮਾਂ ਸਬੰਧੀ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆਂ ਕਿ ਇਸ ਮਿਸ਼ਨ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਕੋਰੋਨਾ ਵਾਇਰਸ ਤੇ ਜਿੱਤ ਪਾਉਣ ਲਈ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਬਚਾਉਣ ਲਈ ਕਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਦੱਸੇ ਜਾ ਰਹੇ ਢੰਗ ਤਰੀਕਿਆਂ ਅਨੁਸਾਰ ਲੋਕਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਵਾਰ-ਵਾਰ ਹੱਥ ਧੋਣ ਦੀ ਸਲਾਹ ਦਿੱਤੀ ਜਾ ਰਹੀ ਹੈ, ਸੈਨੇਟਾਈਜਰ ਦੀ ਵਰਤੋ ਕਰਨ ਬਾਰੇ ਦੱਸਿਆ ਜਾ ਰਿਹਾ ਹੈ। ਲੋਕਾਂ ਨੂੰ ਮੂੰਹ ਤੇ ਮਾਸਕ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜਾਗਰੂਕ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ। ਜਿਲੇ ਦੇ ਅੰਦਰ ਗਜਟਿਡ ਸਰਕਾਰੀ ਛੁੱਟੀ ਵਾਲੇ ਦਿਨ ਆਉਣ-ਜਾਣ ਲਈ ਆਵਾਜਾਈ ਤੇ ਪੂਰਨ ਪਾਬੰਦੀ ਹੈ, ਪਰੰਤੂ ਜਰੂਰੀ ਵਸਤਾਂ ਦੀ ਸਪਲਾਈ ਅਤੇ ਅਮਰਜੈਂਸੀ ਵਾਹਨਾਂ ਤੇ ਕੋਈ ਪਾਬੰਦੀ ਨਹੀਂ ਹੋਵੇਗੀ, ਜੇਕਰ ਕਿਸੇ ਵਿਅਕਤੀ ਨੂੰ ਜਰੂਰੀ ਕੰਮ ਲਈ ਬਾਹਰ ਜਾਣਾ ਪੈਂਦਾ ਹੈ, ਤਾਂ ਉਸ ਨੂੰ ਪਹਿਲਾਂ ਵਾਂਗ ਕੋਵਾ ਐਪ ਰਾਹੀਂ ਈ ਪਾਸ ਬਨਾਉਣਾ ਲਾਜ਼ਮੀ ਹੋਵੇਗਾ। ਵਿਆਹ ਸਾਦੀ ਸਮਾਗਮ ਲਈ ਬਰਾਤੀਆਂ ਅਤੇ ਮਹਿਮਾਨਾਂ ਦੀ ਲਿਸਟ ਸਬੰਧਿਤ ਈ.ਪਾਸ ਜਾਰੀ ਕਰਤਾ ਅਧਿਕਾਰੀ ਨੂੰ ਦੇਣੀ ਜਰੂਰੀ ਹੋਵੇੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਮਿਸ਼ਨ ਫਤਿਹ ਨੂੰ ਕਾਮਯਾਬ ਬਨਾਉਣ ਲਈ ਸਿਹਤ ਵਿਭਾਗ ਨੂੰ ਲੋਕਾਂ ਦੇ ਕੋਰੋਨਾ ਵਾਇਰਸ ਨਾਲ ਸਬੰਧਿਤ ਸੈਂਪਲ ਲੈਣ ਲਈ ਸਖਤ ਹਦਾਇਤਾ ਕੀਤੀਆ ਗਈਆਂ ਹਨ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀ ਮੇਹਨਤ ਸਦਕਾ 71 ਕੋਰੋਨਾ ਵਾਇਰਸ ਦੇ ਮਰੀਜ ਠੀਕ ਹੋਣ ਉਪਰੰਤ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਉਹਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੀਆ ਰਿਪੋਰਟਾਂ ਅਨੁਸਾਰ ਜ਼ਿਲੇ ਵਿੱਚ 5220 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 4505 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 72 ਪਾਜੇਟਿਵ ਮਰੀਜ਼ਾਂ ਵਿਚੋਂ 71 ਮਰੀਜ਼ਾਂ ਨੈਗੇਟਿਵ ਹੋਣ ਤੇ ਉਹਨਾਂ ਨੂੰ ਘਰ ਭੇਜਿਆ ਜਾ ਚੁੱਕਾ ਹੈ । ਸਿਹਤ ਸੰਸਥਾਵਾਂ ਵਿੱਚ ਬਣੇ ਫਲੂ ਕਾਰਨਰਾਂ ਤੇ ਕੋਵਿਡ 19 ਸਬੰਧੀ ਅੱਜ 257 ਸੈਂਪਲ ਹੋਰ ਲਏ ਗਏ ਹਨ, ਬੀਤੀ ਦਿਨੀ ਜ਼ਿਲੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਗਏ ਸੈਂਪਲਾਂ ਵਿਚੋ ਅੱਜ 223 ਹੋਰ ਸੈਂਪਲਾਂ ਦੀ ਰਿਪੋਰਟ ਨੇਗੈਟਿਵ ਆਈ ਹੈਅਤੇ 643 ਸੈਂਪਲਾਂ ਦੀ ਰਿਪੋਰਟ ਦੇ ਨਤੀਜੇ ਪੈਡਿੰਗ ਪਏ ਹਨ।