ਮਾਲ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਮੀਟਿੰਗ ਦਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ੍ਰੀ ਮੁਕਤਸਰ ਸਾਹਿਬ ਵਿਖੇ ਮਾਲ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦੇ ਸਰਕਾਰੀ ਕੰਮ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸ੍ਰੀ ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਡਾ. ਸੰਜੀਵ ਕੁਮਾਰ ਐੱਸ.ਡੀ.ਐਮ ਮਲੋਟ, ਡਾ. ਅਜੀਤਪਾਲ ਸਿੰਘ ਐੱਸ.ਡੀ.ਐਮ ਗਿੱਦੜਬਾਹਾ ਤੋਂ ਇਲਾਵਾ ਸਰਕਲ ਕਾਨੂੰਗੋਜ਼, ਪਟਵਾਰ ਯੂਨੀਅਨ ਦੇ ਪ੍ਰਧਾਨ ਤੋਂ ਇਲਾਵਾ ਅਰਜ਼ੀ ਨਿਵੇਸ਼ਾਂ ਦੇ ਪ੍ਰਧਾਨਾਂ ਨੇ ਭਾਗ ਲਿਆ।

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਸ ਸਮੇਂ ਕੋਈ ਵਿਅਕਤੀ ਆਪਣੀ ਜਾਇਦਾਦ ਨਾਲ ਸੰਬੰਧਿਤ ਰਜਿਸਟਰੀ ਕਰਵਾਉਣ ਲਈ ਆਉਂਦਾ ਹੈ ਤਾਂ ਉਸਦਾ ਬਿਨ੍ਹਾਂ ਕਿਸੇ ਦੇਰੀ ਅਤੇ ਲਾਲਚ ਤੇ ਸਾਰੇ ਦਸਤਾਵੇਜ਼ ਚੈੱਕ ਕਰਨ ਉਪਰੰਤ ਰਜਿਸਟਰੀ ਕੀਤੀ ਜਾਵੇ। ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਦੇ ਨਾਮ ਤੇ ਰਿਸ਼ਵਤ ਲੈਂਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਵਿੱਚ ਇੱਜ਼ਤ ਪਾਉਣ ਲਈ ਬਿਨ੍ਹਾਂ ਕਿਸੇ ਲਾਲਚ ਤੇ ਲੋਕਾਂ ਦੇ ਸਰਕਾਰੀ ਜਾਇਜ ਕੰਮਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ। Author : Malout Live