ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
ਮਲੋਟ: ਗਣਤੰਤਰ ਦਿਵਸ ਮਨਾਉਣ ਸੰਬੰਧੀ ਅਗੇਤੀਆਂ ਤਿਆਰੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਵਿਭਾਗਾਂ ਨੂੰ ਕਿਹਾ ਕਿ ਹਰੇਕ ਵਿਭਾਗ ਆਪਣੇ ਵਿਭਾਗ ਨਾਲ ਸੰਬੰਧਿਤ ਕੰਮ ਸਮਾਂ ਰਹਿੰਦੇ ਮੁਕੰਮਲ ਕਰ ਲਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਅਤੇ ਪ੍ਰਾਪਤੀਆਂ ਸੰਬੰਧੀ ਝਾਕੀਆਂ ਤਿਆਰ ਕਰਵਾਈਆਂ ਜਾਣਗੀਆਂ,
ਜਿੰਨ੍ਹਾਂ ਰਾਹੀਂ ਲੋਕਾਂ ਨੂੰ ਲੋਕ ਭਲਾਈ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਨੇ ਉੱਥੇ ਸਫਾਈ ਅਤੇ ਹੋਰ ਪ੍ਰਬੰਧ ਕਰਨ ਲਈ ਵੀ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਨਯਨ, ਐੱਸ.ਡੀ.ਐੱਮ ਸ਼੍ਰੀ ਕੰਵਰਜੀਤ ਸਿੰਘ, ਤਹਿਸੀਲਦਾਰ ਸ਼੍ਰੀ ਸੁਖਬੀਰ ਸਿੰਘ ਬਰਾੜ, ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ, ਡਿਪਟੀ ਡੀ.ਈ.ਓ ਸ਼੍ਰੀ ਕਪਿਲ ਸ਼ਰਮਾ ਵੀ ਹਾਜ਼ਿਰ ਸਨ। Author: Malout Live