ਅਨੀਮੀਆ ਮੁਕਤ ਪੰਜਾਬ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਕੀਤੀ ਗਈ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਅਨੀਮੀਆ ਮੁਕਤ ਪੰਜਾਬ ਮੁਹਿੰਮ ਅਧੀਨ ਡਾ. ਰੂਹੀ ਦੁੱਗ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੰਬੰਧਿਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਸਾਰਥਕ ਤਰੀਕੇ ਨਾਲ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਅਤੇ ਔਰਤਾਂ ਵਿੱਚ ਜੇਕਰ ਅਨੀਮਿਆ ਹੁੰਦਾ ਹੈ ਤਾਂ ਇਸ ਨਾਲ ਸਰੀਰਿਕ ਅਤੇ ਮਾਨਸਿਕ ਵਿਕਾਸ ਵਿੱਚ ਕਮੀ ਆ ਸਕਦੀ ਹੈ। ਇਸ ਸੰਬੰਧ ਵਿੱਚ ਮਾਨਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ 12 ਜੁਲਾਈ ਤੋਂ 12 ਅਗਸਤ ਤੱਕ ਪੂਰੇ ਪੰਜਾਬ ਵਿੱਚ ਅਨੀਮਿਆ ਮੁਕਤ ਪੰਜਾਬ ਮੁਹਿੰਮ ਚਲਾਈ ਜਾ ਰਹੀ ਹੈ,ਜਿਸਦਾ ਮਕਸਦ ਬੱਚਿਆਂ ਅਤੇ ਔਰਤਾਂ ਵਿੱਚ ਅਨੀਮਿਆ ਦੀ ਪਛਾਣ ਕਰਕੇ ਅਤੇ ਉਨ੍ਹਾਂ ਦਾ ਇਲਾਜ ਕਰਕੇ ਰਾਜ ਵਿੱਚ ਅਨੀਮਿਆ ਦੀ ਦਰ ਨੂੰ ਘੱਟ ਕਰਨਾ ਹੈ ਤਾਂ ਜੋ ਬੱਚਿਆਂ ਵਿਕਾਸ ਹੋ ਸਕੇ ਅਤੇ ਉਹ ਤੰਦਰੁਸਤ ਜਿੰਦਗੀ ਜੀ ਸਕਣ।
ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬੱਚਿਆਂ, ਕਿਸ਼ੋਰਾਂ,ਗਰਭਵਤੀ ਔਰਤਾਂ ਅਤੇ 18 ਤੋਂ 50 ਸਾਲ ਤੱਕ ਦੀਆਂ ਸਾਰੀਆਂ ਔਰਤਾਂ ਦਾ ਵਿਸ਼ੇਸ਼ ਕੈਂਪ ਲਗਾ ਕੇ ਜਾਂਚ ਕੀਤੀ ਜਾਵੇ ਅਤੇ ਅਨੀਮਿਕ ਬੱਚਿਆਂ ਅਤੇ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾਵੇ। ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐੱਮ.ਸੀ ਕਮ ਨੋਡਲ ਅਫਸਰ ਆਰ.ਬੀ.ਐੱਸ.ਕੇ ਨੇ ਕਿਹਾ ਕਿ ਸਿਹਤ ਵਿਭਾਵ ਵੱਲੋਂ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਹਰ ਹਫਤੇ ਬੁੱਧਵਾਰ ਨੂੰ ਸਾਰੇ ਬੱਚਿਆਂ ਨੂੰ ਆਇਰਨ ਦਾ ਸਿਰਪ ਅਤੇ ਸਕੂਲਾਂ ਦੇ ਸਾਰੇ ਬੱਚਿਆਂ ਨੂੰ ਹਰ ਹਫਤੇ ਆਇਰਨ ਦੀ ਗੋਲੀ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਅਨੀਮਿਆ ਤੋਂ ਬਚਾਇਆ ਜਾ ਸਕੇ। ਇਸ ਮੌਕੇ ਪੰਕਜ ਕੁਮਾਰ ਜਿਲ੍ਹਾ ਪ੍ਰੋਗਰਾਮ ਅਫਸਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅਨੀਮਿਆ ਮੁਕਤ ਪੰਜਾਬ ਅਧੀਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋਂ ਅਨੀਮਿਕ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। ਇਸ ਮੌਕੇ ਸਿਹਤ ਵਿਭਾਗ ਦੇ ਸਟਾਫ਼ ਤੋਂ ਇਲਾਵਾ ਸ਼੍ਰੀ ਹਰਜੀਤ ਸਿੰਘ ਡਿਪਟੀ ਡੀ.ਈ.ਓ,ਪੰਕਜ ਕੁਮਾਰ ਪ੍ਰੋਗਰਾਮ ਅਫਸਰ,ਦੀਪਕ ਕੁਮਾਰ DPM,ਮਿਸ. ਸ਼ਾਲੂ ਆਰ.ਬੀ.ਐੱਸ.ਕੇ ਕੁਆਰਡੀਨੇਟਰ,ਸੁਰਿੰਦਰ ਸਿੰਘ MEO ਹਾਜ਼ਿਰ ਸਨ। Author: Malout Live