ਸੁਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ ਰੀਵਿਊ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸੁਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਰੀਵਿਊ ਮੀਟਿੰਗ ਗੁਰੂ ਗੋਬਿੰਦ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ 15 ਅਗਸਤ 2023 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸਮਾਗਮ ਵਾਲੀ ਥਾਂ ਤੋਂ ਇਲਾਵਾ ਸ਼ਹਿਰ ਦੀ ਸਾਫ ਸਫਾਈ ਦਾ ਮੁਕੰਮਲ ਕੰਮ ਨਗਰ ਕੌਸਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਮਾਗਮ ਵਾਲੀ ਥਾਂ ਤੇ ਪੀਣ ਵਾਲਾ ਸਾਫ ਸੁਥਰਾ ਪਾਣੀ ਮੰਡੀ ਬੋਰਡ ਵੱਲੋਂ ਮੁਹੱਈਆ ਕੀਤਾ ਜਾਵੇਗਾ ਅਤੇ ਸੱਭਿਆਚਾਰਕ ਪ੍ਰੋਗਰਾਮ ਸਿੱਖਿਆ ਵਿਭਾਗ ਵੱਲੋਂ ਨੇਪਰੇ ਚਾੜਿਆਂ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ, ਡਾ. ਰੀਟਾ ਬਾਲਾ ਸਿਵਿਲ ਸਰਜਨ, ਸੁਖਬੀਰ ਸਿੰਘ ਬਰਾੜ ਤਹਿਸੀਲਦਾਰ, ਰਜਨੀਸ਼ ਕੁਮਾਰ ਕਾਰਜ ਸਾਧਕ ਅਫਸਰ, ਪ੍ਰੋ. ਗੋਪਾਲ ਸਿੰਘ ਸਕੱਤਰ ਜਿਲ੍ਹਾ ਰੈੱਡ ਕਰਾਸ ਸੰਸਥਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Author: Malout Live