ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਦੀਆਂ ਨਗਰ ਕੌਂਸਲਾਂ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਦੀਆਂ ਨਗਰ ਕੌਸਲਾਂ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਸੰਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਰਦੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਅਤੇ ਸਟਰੀਟ ਲਾਈਟਾਂ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸ਼ਹਿਰੀ ਇਲਾਕੇ ਵਿੱਚ ਧੁੰਦਾਂ ਨਾਲ ਅਣ-ਸੁਖਾਵੀ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸ ਮੌਕੇ ਉਹਨਾਂ ਨਗਰ ਕੌਸਲ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਮੰਡੀ ਬਰੀਵਾਲਾ ਵਿਖੇ ਚੱਲ ਰਹੀਆਂ ਸਟਰੀਟ ਲਾਈਟਾਂ ਦਾ ਜਾਇਜਾ ਵੀ ਲਿਆ ਡਿਪਟੀ ਕਮਿਸ਼ਨਰ ਨੇ ਸੰਬੰਧਿਤ

ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਜਿਹੜੀਆਂ ਸਟਰੀਟ ਲਾਈਟਾਂ ਖਰਾਬ ਹੋ ਚੁੱਕੀਆਂ ਹਨ, ਉਹਨਾਂ ਦੀ ਥਾਂ ਤੇ ਨਵੀਆਂ ਸਟਰੀਟ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਜਿੱਥੇ ਨਵੀਆਂ ਸਟਰੀਟਾਂ ਲਾਈਟਾਂ ਦੀ ਜ਼ਰੂਰਤ ਹੈ, ਉਸ ਇਲਾਕੇ ਵਿੱਚ ਨਵੀਆਂ ਸਟਰੀਟਾਂ ਲਾਈਆਂ ਦੀ ਵਿਵਸਥਾ ਕੀਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰਾਂ ਵਿੱਚ ਅਵਾਰਾਂ ਪਸ਼ੂਆਂ ਨੂੰ ਪਕੜ ਕੇ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਛੱਡਿਆ ਜਾਵੇ ਤਾਂ ਜੋ ਲੋਕਾਂ ਨੂੰ ਅਵਾਰਾਂ ਪਸ਼ੂਆਂ ਦੀ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਉਹਨਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ ਅਤੇ ਅਧੂਰੇ ਪ੍ਰੋਜੈਕਟਾਂ ਨੂੰ ਨੇਪਰੇ ਚਾੜਿਆਂ ਜਾ ਸਕੇ। ਸਵੱਛ ਭਾਰਤ ਮਿਸ਼ਨ ਨੂੰ ਕਾਮਯਾਬ ਬਨਾਉਣ ਲਈ ਸ਼ਹਿਰਾਂ ਵਿੱਚ ਨਿਰੰਤਰ ਸਫਾਈ ਅਭਿਆਨ ਚਲਾਇਆ ਜਾਵੇ। Author: Malout Live