ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦਾ ਕੀਤਾ ਗਿਆ ਦੌਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਚੰਡੀਗੜ੍ਹ ਡਾ. ਰੁਪਿੰਦਰ ਕੌਰ ਨੇ ਦਫਤਰ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੌਰਾ ਕੀਤਾ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਅਤੇ ਐਮਰਜੈਂਸੀ ਚੈੱਕ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ ਅਤੇ ਸਟਾਫ ਨੂੰ ਕਿਹਾ ਇਸੇ ਤਰ੍ਹਾਂ ਹੀ ਲੋਕਾਂ ਦੀ ਤਨੋ-ਮਨੋ ਸੇਵਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਕਿਸੇ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 24 ਘੰਟੇ ਤਿਆਰ ਰੱਖੀਆਂ ਜਾਣ ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿਭਾਗ ਵੱਲੋਂ ਜਿਆਦਾ ਬਾਰਿਸ਼ਾ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਨਾਲ ਸੰਭਾਵਿਤ ਹੜ੍ਹ ਆ ਸਕਦੇ ਹਨ ਇਸ ਲਈ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇ ਅਤੇ ਹਰ ਤਰ੍ਹਾਂ ਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਪੂਰੀ ਮਾਤਰਾ ਵਿੱਚ ਤਿਆਰ ਰੱਖੇ ਜਾਣ।

ਇਸ ਮੌਕੇ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਵਿੱਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 8 ਰੈਪਿਡ ਰਿਸਪਾਂਸ ਟੀਮਾ ਦਾ ਗਠਨ ਕੀਤਾ ਗਿਆ ਹੈ ਅਤੇ ਪਿੰਡ ਪੱਧਰ ਤੱਕ ਐਮਰਜੈਂਸੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਮੋਬਾਇਲ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਪੂਰੀ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਅਗੇਤੇ ਪ੍ਰਬੰਧ ਕਰ ਲਏ ਗਏ ਹਨ ਅਤੇ ਇਸ ਸੰਬੰਧ ਵਿਚ ਆਈ.ਐੱਮ.ਏ. ਸਹਿਯੋਗ ਨਾਲ ਪ੍ਰਾਈਵੇਟ ਸਿਹਤ ਸੰਸਥਾਵਾਂ ਨੂੰ ਵੀ ਕਿਸੇ ਐਮਰਜੈਂਸੀ ਨਾਲ ਨਜਿੱਠਣ ਲਈ ਲੋੜ ਪੈਣ ਤੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਕਿਹਾ ਗਿਆ ਹੈ। ਕੈਮਿਸਟ ਐਸੋਸੀਏਸ਼ਨ ਅਤੇ ਪ੍ਰਾਈਵੇਟ ਨਰਸਿੰਗ ਕਾਲਜਾਂ ਨੂੰ ਵੀ ਲੋੜ ਪੈਣ ਤੇ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪ੍ਰਭਜੀਤ ਸਿੰਘ, ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਭੁਪਿੰਦਰ ਕੌਰ ਐੱਸ.ਐੱਮ.ਓ ਸ਼੍ਰੀ ਮੁਕਤਸਰ ਸਾਹਿਬ, ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ, ਡਾ. ਆਲਮਜੀਤ ਸਿੰਘ, ਸੁਨੀਤਾ ਰਾਣੀ, ਮਨਜੀਤ ਕੌਰ ਨਰਸਿੰਗ ਸਿਸਟਰ, ਭੁਪਿੰਦਰ ਸਿੰਘ ਸਟੈਨੋ ਹਾਜ਼ਿਰ ਸਨ। Author: Malout Live