ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਰੋਨਾ ਵਾਇਰਸ ਦੇ ਚੱਲਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਮਲੋਟ:- ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਰੋਨਾ ਵਾਇਰਸ ਵਰਗੀ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ  ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੀਆਂ ਵੱਖ ਵੱਖ ਅਨਾਜ ਮੰਡੀਆਂ ਵਿੱਚ ਕੀਤੇ ਗਏ ਪੁਖਤਾਂ ਪ੍ਰਬੰਧਾਂ ਦਾ ਜਾਇਜਾ ਲਿਆ।  ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ. ਭੱਟੀ ਨੇ ਕਿਹਾ ਕਿ ਕਰੋਨਾ ਵਾਇਰਸ ਇੱਕ ਗਲੋਬਲ ਮਹਾਮਾਰੀ ਹੈ, ਇਸ ਬਿਮਾਰੀ ਤੋਂ ਸਾਵਧਾਨੀਆਂ ਰੱਖ ਕੇ ਹੀ ਬਚਿਆ ਜਾ ਸਕਦਾ ਹੈ ਅਤੇ  ਅਨਾਜ ਮੰਡੀਆਂ ਵਿੱਚ ਲੋਕਾਂ ਨੂੰ  ਕਰੋਨਾ ਵਾਇਰਸ ਵਰਗੀ ਮਾਹਮਾਰੀ ਤੋਂ  ਬਚਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਵੀ ਕੀਤਾ।
ਇਸ ਮੌਕੇ ਤੇ ਮਲੋਟ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦੱਸਿਆਂ ਉਹਨਾਂ ਦੱਸਿਆਂ  ਕਿ ਮਲੋਟ ਵਿਧਾਨ ਸਭਾ ਹਲਕਾ ਵਿੱਚ ਪੈਂਦੀਆਂ ਅਨਾਜ ਮੰਡੀਆਂ ਵਿੱਚ  ਹੁਣ ਤੱਕ 106744 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 89716 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ ਅਤੇ  53318 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਇਸ ਮੌਕੇ ਸ.ਭੱਟੀ ਨੇ ਦੱਸਿਆਂ ਕਿ ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਦੇ ਗਰੀਬ ਲੋਕਾਂ ਨੂੰ ਕਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਚਲਦਿਆਂ ਕਰਫਿਊ ਦੌਰਾਨ ਪੰਚਾਇਤ ਵਿਭਾਗ ਵਲੋਂ 7100 ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ।
ਉਹਨਾਂ ਅੱਗੇ ਦੱਸਿਆਂ ਕਿ ਨਗਰ ਕੌਸਲ ਮਲੋਟ ਵਲੋਂ 2240 ਰਾਸ਼ਨ ਦੀਆਂ ਕਿੱਟਾਂ ਲੋੜਵੰਦਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਮਲੋਟ ਸ਼ਹਿਰ ਵਿੱਚ 8948 ਕਿੱਟਾਂ ਰਾਸ਼ਨ ਦੀਆਂ ਵੱਖਰੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਲੋੜਵੰਦਾਂ ਲਈ ਖਾਣਾ ਤਿਆਰ ਕਰ ਵੰਡਿਆ ਜਾ ਰਿਹਾ ਹੈ।
ਉਹਨਾਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਪੁਲਿਸ ਵਿਭਾਗ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਦਾ ਬਹੁਤ ਧੰਨਵਾਦ ਕੀਤਾ ਜੋ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਨੰੂ ਕਰੋਨਾ ਵਾਇਰਸ ਵਰਗੀ ਮਹਾਮਾਰੀ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਗੋਪਾਲ ਸਿੰਘ ਐਸ.ਡੀ.ਐਮ ਮਲੋਟ, ਸ੍ਰੀ ਮਨਮੋਹਨ ਸਿੰਘ ਡੀ.ਐਸ.ਪੀ, ਸ੍ਰੀ ਜਗਸੀਰ ਸਿੰਘ ਕਾਰਜ ਸਾਧਕ ਅਫਸਰ, ਸ੍ਰੀ ਜਸਵੰਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ  ਅਤੇ ਸ੍ਰੀ ਗੁਰਪੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਮਲੋਟ ਵੀ ਹਾਜ਼ਰ ਸਨ।