ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਅੱਜ ਆ ਸਕਦਾ ਹੈ ਜੇਲ੍ਹ 'ਚੋਂ ਬਾਹਰ, 25 ਜਨਵਰੀ ਦੇ ਮੱਦੇਨਜ਼ਰ 40 ਦਿਨ ਪੈਰੋਲ ਦੀ ਮੁੜ ਕੀਤੀ ਸੀ ਮੰਗ
ਮਲੋਟ: ਸਾਧਵੀ ਯੋਨ ਸੋਸ਼ਣ ਮਾਮਲੇ ਵਿੱਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ ਮੁੜ ਪੈਰੋਲ 'ਤੇ ਬਾਹਰ ਆ ਸਕਦਾ ਹੈ। ਰਾਮ ਰਹੀਮ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਰਾਹੀਂ 40 ਦਿਨ ਦੀ ਪੈਰੋਲ ਦੀ ਮੰਗ ਕੀਤੀ ਹੈ, ਜਿਸ 'ਤੇ ਅੱਜ ਮਨਜੂਰੀ ਮਿਲ ਸਕਦੀ ਹੈ।
ਰਾਮ ਰਹੀਮ ਨੇ ਇਹ ਪੈਰੋਲ 25 ਜਨਵਰੀ ਦੇ ਮੱਦੇਨਜ਼ਰ ਮੰਗੀ ਹੈ। ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਵਿੱਚ ਡੇਰਾ ਮੁਖੀ ਨੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਮਹਾਰਾਜ ਦੇ ਅਵਤਾਰ ਦਿਵਸ ਮੌਕੇ ਸ਼ਾਮਲ ਹੋਣ ਅਤੇ ਡੇਰੇ ਵਿੱਚ ਰਹਿਣ ਦੀ ਮਨਜੂਰੀ ਦੇਣ ਦੀ ਇੱਛਾ ਪ੍ਰਗਟਾਈ ਹੈ। ਡੇਰੇ ਵਿੱਚ ਇਸ ਦਿਨ ਭੰਡਾਰਾ ਅਤੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ Author: Malout Live