ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪੀ.ਐੱਮ ਮੋਦੀ ਨਾਲ ਕੀਤੀ ਮੁਲਾਕਾਤ

,

ਮਲੋਟ:- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨੇ ਪੀ.ਐੱਮ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਹ ਮੁਲਾਕਾਤ ਦਿੱਲੀ ਵਿੱਚ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ                        

ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਖੇਤਰ ' ਚ ਕੀਤੇ ਉਪਰਾਲੇ ਸ਼ਲਾਘਾਯੋਗ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੀਟਿੰਗ ਬਹੁਤ ਅਹਿਮ ਹੈ।