Punjab

DGP ਪੰਜਾਬ ਨੇ ਪੁਲਿਸ ਕਮਿਸ਼ਨਰਾਂ ਅਤੇ SSP’s ਨਾਲ ਕੀਤੀ ਅਹਿਮ ਮੀਟਿੰਗ

DGP ਪੰਜਾਬ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਹੋਰ ਸਖ਼ਤੀ ਕਰਨ ਦੇ ਹੁਕਮ ਜਾਰੀ

ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਮੁੱਖ ਦਫ਼ਤਰ ਵਿੱਚ ਸੰਬੰਧਿਤ ਜ਼ਿਲ੍ਹਿਆਂ ਦੇ ਅਪਰਾਧ ਅਤੇ ਪ੍ਰਦਰਸ਼ਨ ਦੀ ਸਮੀਖਿਆ ਲਈ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨਾਲ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਰੇ ਏ.ਡੀ.ਜੀ.ਪੀ ਅਤੇ ਸਾਰੇ ਰੇਂਜ ਦੇ ਆਈ.ਜੀ.ਐੱਸ.ਪੀ ਵੀ ਸ਼ਾਮਿਲ ਹੋਏ। ਸੂਬੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ੍ਹ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਡੀ.ਜੀ.ਪੀ ਨੇ ਜ਼ਿਲ੍ਹਾ ਪੁਲਿਸ ਮੁੱਖੀਆਂ ਨੂੰ ਸਾਰੇ ਨਸ਼ੀਲੀਆਂ ਦਵਾਈਆਂ ਦੇ ਤਸਕਰਾਂ ਦੀ ਪਚਾਣ ਕਰਕੇ ਅਸਮਾਜਿਕ ਤੱਤਾਂ ਅਤੇ ਨਸ਼ੀਲੀਆਂ ਦਵਾਈਆਂ ਦੇ ਸਪਲਾਇਰਾਂ ‘ਤੇ ਤਿੱਖੀ ਨਜ਼ਰ ਰੱਖਣ ਨੂੰ ਕਿਹਾ। ਡੀ.ਜੀ.ਪੀ ਨੇ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਸਾਰੀਆਂ ਇਕਾਈਆਂ ਤੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰਵਾਦ ਨੂੰ ਖਤਮ ਕਰਨ, ਕਾਨੂੰਨ ਅਤੇ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਡੀ.ਜੀ.ਪੀ ਨੇ ਸਾਰੇ ਪੁਲਿਸ ਕਮਿਸ਼ਰਾਂ ਅਤੇ ਐੱਸ.ਐੱਸ.ਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤਾ ਹੈ ਕਿ ਉਹ ਬਾਰੀਕੀ ਨਾਲ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਸੰਬੰਧੀ ਜਾਂਚ ਕਰੇ। ਉਹਨਾਂ ਨੇ ਡਰੱਗਜ਼ ਦੀ ਬਰਾਮਦਗੀ ‘ਤੇ ਧਿਆਨ ਕੇਂਦਰਿਤ ਕਰਨ ਅਤੇ ਪੀ.ਆਈ.ਡੀ-ਐੱਨ.ਡੀ.ਪੀ.ਐੱਸ ਐਕਟ ਤਹਿਤ NDPS ਮਾਮਲਿਆਂ ਵਿੱਚ ਦੋਸ਼ੀਆਂ ਦੀ ਜਾਇਦਾਦ ਨੂੰ ਜ਼ਬਤ ਕਰਨ ਨੂੰ ਵੀ ਕਿਹਾ। ਉਹਨਾਂ ਨੇ NDPS ਮਾਮਲਿਆਂ ਦੇ ਸਾਰੇ ਅਪਰਾਧੀਆਂ, ਜ਼ਮਾਨਤ ਲੈਣ ਵਾਲਿਆਂ ਤੇ ਫਰਾਰ ਲੋਕਾਂ ਦੀ ਗ੍ਰਿਫਤਾਰੀ ਨੂੰ ਪਹਿਲ ਦੇਣ ਲਈ ਵੀ ਹੁਕਮ ਦਿੱਤਾ।

Author: Malout Live

Leave a Reply

Your email address will not be published. Required fields are marked *

Back to top button