ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਧਰਨਾ 18 ਜੁਲਾਈ ਨੂੰ
ਮਲੋਟ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.) ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜਰਨਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਮੀਤ ਪ੍ਰਧਾਨ, ਜਸਵੀਰ ਸਿੰਘ ਕਾਲਾ ਦੀ ਅਗਵਾਈ ਹੇਠ ਹੋਈ। ਇਸ ਸੰਬੰਧੀ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ, ਗੁਰਸੇਵਕ ਸਿੰਘ, ਗਗਨਦੀਪ ਸਿੰਘ 'ਤੇ ਸੌਰਵ ਮਿਗਲਾਨੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਉਹ ਪਿਛਲੇ 10-15 ਸਾਲਾਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੇ ਰੁਜ਼ਗਾਰ ਪੱਕਾ ਕਰਨ ਦੇ ਵਾਅਦੇ ਕੀਤੇ ਜਾਂਦੇ ਹਨ, ਪਰ ਇੰਨ੍ਹਾਂ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ, ਕਿਰਤ ਇੰਸਪੈਕਟਰ ਗ੍ਰੇਡ-1, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ਼੍ਰੀ ਮੁਕਤਸਰ ਸਾਹਿਬ ਅਤੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਸ਼੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਨਾਲ ਹੀ ਇਹ ਐਲਾਨ ਕੀਤਾ ਗਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਜਲਦੀ ਨਹੀਂ ਕੀਤਾ ਜਾਂਦਾ, ਤਾਂ ਜ਼ਿਲ੍ਹਾ ਯੂਨੀਅਨ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ 18 ਜੁਲਾਈ ਨੂੰ ਕਿਰਤ ਵਿਭਾਗ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਤੱਕ ਧਰਨਾ ਦਿੱਤਾ ਜਾਵੇਗਾ। Author: Malout Live