District NewsMalout News

ਸਰਕਾਰੀ ਹਸਪਤਾਲ ਮਲੋਟ ਵਿਖੇ ਸਫਲਤਾਪੂਰਵਕ ਚੱਲ ਰਿਹਾ ਹੈ ਡਾਇਲਸਿਸ ਯੂਨਿਟ

ਮਲੋਟ : ਮਾਨਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਗੁਰਦਿਆਂ ਦੀ ਬਿਮਾਰੀ ਤੋਂ ਪੀੜ੍ਹਿਤ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦਿਆਂ, ਸਰਕਾਰੀ ਹਸਪਤਾਲ ਮਲੋਟ ਵਿਖੇ ਡਾਇਲਸਿਸ ਯੂਨਿਟ ਸਫ਼ਲਤਾਪੂਰਵਕ ਚਲਾਇਆ ਜਾ ਰਿਹਾ ਹੈ।

ਇਸ ਮੌਕੇ ਡਾ. ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ, ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਜਿਸ ਤਹਿਤ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ, ਇਸ ਡਾਇਲਸਿਸ ਯੂਨਿਟ ਵਿੱਚ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਡਾ. ਚੇਤਨ ਖੁਰਾਣਾ, ਸਟਾਫ਼ ਨਰਸ ਜਸਵੰਤ ਕੌਰ, ਹਰਜੀਤ ਕੌਰ ਅਤੇ ਹਰਜੋਤ ਸਿੰਘ ਹਾਜ਼ਿਰ ਸਨ।

Author : Malout Live

Back to top button