ਡੀ.ਆਈ.ਜੀ ਇੰਟੈਲੀਜੈਂਸ ਪੰਜਾਬ ਅਤੇ ਐੱਸ.ਐੱਸ.ਪੀ ਵੱਲੋਂ ਜਿਲ੍ਹਾ ਅੰਦਰ ਨਾਕਿਆ ਦੀ ਅਚਨਚੇਤ ਚੈਕਿੰਗ ਕੀਤੀ ਗਈ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੀ ਗੋਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਸੂਬਾ ਅੰਦਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸੂਬੇ ਵਿੱਚ ਇੱਕ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ। ਇਸੇ ਤਹਿਤ ਹੀ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਤੇ ਨਿਕੇਲ ਕੱਸਣ ਲਈ ਜਿਲ੍ਹਾ ਅੰਦਰ ਵੱਖ-ਵੱਖ ਨਾਕਿਆ ਪਰ ਸੀਲਿੰਗ ਤੇ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਚਲਾਇਆ ਗਿਆ। ਜਿਸ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ਼੍ਹਾ ਅੰਦਰ ਵਿਸ਼ੇਸ਼ ਨਾਕੇ ਲਗਾ ਕੇ ਵਹੀਕਲਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਇਸ ਮੌਕੇ ਸ਼੍ਰੀ ਬਾਬੂ ਲਾਲ ਮੀਨਾ ਆਈ.ਪੀ.ਐੱਸ ਇੰਟੈਲੀਜੈਂਸ ਚੰਡੀਗੜ,

ਪੰਜਾਬ ਅਤੇ ਸ਼੍ਰੀ ਸਚਿਨ ਗੁਪਤਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇਸ ਸਰਚ ਅਭਿਆਨ ਦੀ ਸੁਪਰਵੀਜ਼ਨ ਕਰਦਿਆ ਲੋਕਾਂ ਅੰਦਰ ਸੁਰੱਖਿਆ ਤੇ ਚੇਤਨਾ ਦੀ ਭਾਵਨਾ ਪੈਦਾ ਕਰਨ ਲਈ ਖੁੱਦ ਨਾਕਿਆ ਤੇ ਨਿਗਰਾਨੀ ਰੱਖੀ ਗਈ। ਉਨਾਂ ਦੱਸਿਆ ਕਿ ਡਿਵੀਜ਼ਨ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਏਰੀਏ ਵਿੱਚ 29 ਨਾਕੇ ਅਤੇ ਜਿਲ੍ਹਾ ਦੇ ਨਾਲ ਲੱਗਦੇ ਸਰੱਹਦੀ ਅਤੇ ਅੰਤਰਰਾਜੀ 27 ਨਾਕੇ ਤੇ ਕੁੱਲ 56 ਨਾਕੇ ਲਗਾ ਕੇ ਪੁਲਿਸ ਵੱਲੋਂ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਾਹਨਾਂ/ਵਿਅਕਤੀਆ ਦੀ ਬਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਆਮ ਲੋਕਾਂ ਵਿੱਚ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਤੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਸਰਚ ਅਪ੍ਰੇਸ਼ਨ ਦੌਰਾਨ ਹਰੇਕ ਯਾਤਰੀ ਨਾਲ ਦੋਸਤਾਨਾ ਅਤੇ ਨਿਮਰਤਾ ਵਾਲਾ ਵਿਵਹਾਰ ਕੀਤਾ ਜਾਵੇ। Author: Malout Live