ਜਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਸਮਾਜ ਸੇਵੀ ਸੰਸਥਾਵਾਂ ਅਤੇ ਪੁਲਿਸ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ ਕੋਵਿਡ-19 ਸਬੰਧੀ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ:- ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ  ਪ੍ਰਸ਼ਾਸਨ  ਅਤੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ  ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ ਸਬੱਧੀ ਸਮਾਜ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ।
 ਡਾਕਟਰ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ  ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਜਿਲ੍ਹੇ ਵਿੱਚ  ਨੋਵਲ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਅਤੇ ਜਾਗਰੂਕਤਾ ਪੈਂਫਲਿਟ ਵੰਡੇ ਜਾ ਰਹੇ ਹਨ।  ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਕੋਰੋਨਾ ਵਾਇਰਸ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਉਪਾਅ ਹੈ। ਸ਼ੋਸਲ ਮੀਡੀਆ ਤੇ ਆ ਰਹੀਆਂ ਇਲਾਜ ਸਬੰਧੀ ਅਫ਼ਵਾਹਾਂ ਤੋਂ ਬਚਿਆ ਜਾਵੇ। ਉਹਨਾਂ ਕਿਹਾ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 506 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ 240 ਕੇਸਾਂ ਦੀ ਰਿਪੋਰਟ ਆਈ ਹੈ ਜਿਸ ਵਿੱਚੋਂ ਸਿਰਫ ਇੱਕ ਮਰੀਜ਼ ਪਾਜ਼ੇਟਿਵ ਆਇਆ ਹੈ, ਬਾਕੀ  266 ਕੇਸਾਂ ਦੀ ਰਿਪੋਰਟ ਬਾਕੀ ਹੈ।  ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਆਪਣੇ ਆਪ ਨੂੰ, ਆਪਣੇ ਸਮਾਜ ਨੂੰ ਅਤੇ ਦੇਸ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ,  ਸਮੂਹ ਸਿਹਤ ਸਟਾਫ਼, ਪੁਲਿਸ ਵਿਭਾਗ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਵਿਭਾਗ ਆਮ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਇਸ ਬਿਮਾਰੀ ਦੇ ਲੱਛਣ ਬੁਖਾਰ, ਸੁੱਕੀ ਖਾਂਸੀ, ਸਾਹ ਲੈਣ ਵਿੱਚ ਤਕਲੀਫ਼ ਅਤੇ ਥੱਕਿਆ ਹੋਇਆ ਮਹਿਸੂਸ ਕਰਨਾ ਹੈ, ਕੁਝ ਮਰੀਜਾਂ ਨੂੰ ਦਰਦ, ਵਗਦਾ ਨੱਕ, ਗਲੇ ਵਿੱਚ ਖਰਾਸ਼ ਤੇ ਦਸਤ ਦੀ ਸਮੱਸਿਆ ਆਉਂਦੀ ਹੈ। ਜ਼ਿਨ੍ਹਾਂ ਨੂੰ ਇਹ ਲੱਛਣ ਦਿਸਣ ਤਾਂ ਨੇੜੇ ਦੀ ਸਿਹਤ ਸੰਸਥਾ ਦੇ ਮਾਹਿਰ ਡਾਕਟਰ ਤੋਂ ਸਲਾਹ ਜਰੂਰ ਲਵੋ। ਇਹ ਲੱਛਣ 2 ਤੋਂ 14 ਦਿਨ ਤੱਕ ਨਜ਼ਰ ਆਉਂਦੇ ਹਨ।
                                  ਬਜ਼ੁਰਗਾਂ ਅਤੇ ਜਿਨ੍ਹਾਂ ਨੂੰ ਪਹਿਲਾਂ ਤੋਂ ਹੀ ਬਲੱਡ ਪ੍ਰੈਸ਼ਰ, ਹਾਰਟ ਅਤੇ ਸ਼ੂਗਰ ਤੇ ਹੋਰ ਬਿਮਾਰੀ ਹੈ, ਉਨ੍ਹਾਂ ਨੂੰ ਜ਼ਿਆਦਾ ਖ਼ਤਰਾ ਰਹਿੰਦਾ ਹੈ। ਉਹਨਾਂ ਅੱਗੇ ਦੱਸਿਆ ਕਿ  ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਕੋੋਰੋਨਾ ਵਿਅਕਤੀ ਨਾਲ ਪ੍ਰਭਾਵਿਤ ਵਿਅਕਤੀ ਦੀ ਖੰਘ ਜਾਂ ਛਿੱਕ ਦੇ ਛਿੱਟੇ ਨੂੰ ਸਾਹ ਰਾਹੀਂ ਅੰਦਰ ਲਿਜਾਉਣ ਨਾਲ, ਪ੍ਰਭਾਵਿਤ ਵਿਅਕਤੀ ਦੇ ਛਿੱਕਣ ਜਾਂ ਖਾਂਸੀ ਕਰਨ ਤੋਂ ਬਾਅਦ ਜਿਸ ਨਿਰਜੀਵ ਜਾਂ ਥਾਂ ਤੇ ਛਿੱਟੇ ਪੈ ਜਾਂਦੇ ਹਨ, ਉਸਨੂੰ ਛੂਹਣ ਤੋਂ ਬਾਅਦ ਅੱਖਾਂ, ਨੱਕ ਜਾਂ ਮੂੰਹ ਰਾਹੀਂ ਫੇਫੜਿਆਂ ਤੱਕ ਪਹੁੰਚਦਾ ਹੈ। ਉਨ੍ਹਾ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਬੱਚਿਆਂ ਨੂੰ ਸਕੂਲ ਖਾਣਾ ਖਿਲਾ ਕੇ ਭੇਜ਼ੋ। ਆਲੇ ਦੁਆਲੇ ਦੀ ਸਫ਼ਾਈ ਰੱਖੋ, ਹੱਥ ਧੋ ਕੇ ਹੀ ਚਿਹਰੇ ਨੂੰ ਛੁਹੋ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ -ਵਾਰ ਹੱਥ ਧੋਵੋ।
                              ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਤੋ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕ ਅੱਪ ਕਰਵਾਉਣਾ ਚਾਹੀਦਾ ਹੈ ।  ਇਸ ਸਮੇਂ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੋਵਲ ਕੋਰੋਨਾ ਵਾਇਰਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ।  ਇਸ ਸਮੇਂ ਡਾ ਰੰਜੂ ਸਿੰਗਲਾ, ਡਾ ਜਾਗਿ੍ਰਤੀ ਚੰਦਰ, ਗੁਰਤੇਜ਼ ਸਿੰਘੰ, ਸੁਖਮੰਦਰ ਸਿੰਘ, ਸ਼ਿਵਪਾਲ ਆਦਿ ਹਾਜ਼ਰ ਸਨ।