ਪੀ.ਐੱਨ.ਡੀ.ਟੀ ਐਕਟ ਸੰਬੰਧੀ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ ਜਿਲ੍ਹਾ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੀ.ਐੱਨ.ਡੀ.ਟੀ ਐਕਟ ਨੂੰ ਜਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਬਣਾਈ ਗਈ ਜਿਲ੍ਹਾ ਅਡਵਾਈਜਰੀ ਕਮੇਟੀ ਦੀ ਮੀਟਿੰਗ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈੇ, ਜਿਸ ਵਿੱਚ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਸ਼੍ਰੀ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਸ਼੍ਰੀਮਤੀ ਸ਼ਿਵਾਲੀ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ, ਸ਼ਮਿੰਦਰ ਸਿੰਘ ਫਾਰਮੇਸੀ ਅਫ਼ਸਰ, ਬੂਟਾ ਰਾਮ ਕਮਰਾ ਐੱਨ.ਜੀ.ਓ, ਵਰਿੰਦਰਪਾਲ ਸਿੰਘ ਗਲੋਰੀ ਐੱਨ.ਜੀ.ਓ, ਰਾਏ ਸਾਹਿਬ ਕੋਆਰਡੀਨੇਟਰ ਹਾਜ਼ਿਰ ਹੋਏ।

ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਪੀ.ਐੱਨ.ਡੀ.ਟੀ ਐਕਟ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਤੇ ਵਿਚਾਰ ਕੀਤਾ ਗਿਆ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਟੀਮਾਂ ਬਣਾ ਕੇ ਅਲਟਰਾਸਾਊਂਡ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਡਾ. ਨਵਜੋਤ ਕੌਰ ਨੇ ਕਿਹਾ ਕਿ ਜੇਕਰ ਕੋਈ ਅਲਟਰਾਸਾਊਂਡ ਸੈਂਟਰ ਪੀ.ਐੱਨ.ਡੀ.ਟੀ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਐਕਟ ਨੂੰ ਲਾਗੂ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਵੀ ਜਰੂਰਤ ਹੈ। ਸਮੂਹ ਮੈਂਬਰਾਂ ਵੱਲੋਂ ਸਿਹਤ ਵਿਭਾਗ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਭਰੋਸਾ ਦਿੱਤਾ ਗਿਆ। Author : Malout Live