District NewsMalout News

ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਦੀ ਸਮੱਗਰੀ ਦੀਆਂ ਹਦਾਇਤਾਂ ਦੀ ਕਰਨ ਇੰਨ-ਬਿੰਨ ਪਾਲਣਾ- ਜ਼ਿਲ੍ਹਾ ਚੋਣ ਅਫ਼ਸਰ

ਸ਼੍ਰੀ ਮੁਕਤਸਰ ਸਾਹਿਬ/ਮਲੋਟ:-  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈੱਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨ੍ਹਾਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਹਦਾਇਤ ਕੀਤੀ ਕਿ ਜਿਹੜੀ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ ਅਤੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

Leave a Reply

Your email address will not be published. Required fields are marked *

Back to top button