ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ 12 ਦਸੰਬਰ ਨੂੰ ਲਗਾਇਆ ਜਾਵੇਗਾ ਸੁਵਿਧਾ ਕੈਂਪ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੁਵਿਧਾ ਕੈਂਪ 12 ਦਸੰਬਰ 2022 ਨੂੰ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦਿਵਿਆਂਗਜਨਾਂ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਸੰਬੰਧੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਯੋਗ ਪ੍ਰਾਰਥੀਆਂ ਨੂੰ ਬਣਦੇ ਲਾਭ ਮੌਕੇ ‘ਤੇ ਮੁਹੱਈਆ ਕਰਵਾਏ ਜਾਣਗੇ, ਜਿਵੇਂ ਕਿ ਪੈਨਸ਼ਨ, ਯੂ.ਆਈ.ਡੀ.ਕਾਰਡ, ਬੱਸ ਪਾਸ, ਸਵੈ-ਰੋਜ਼ਗਾਰ ਲਈ ਲੋਨ, ਸਕਿੱਲ ਟ੍ਰੇਨਿੰਗ ਆਦਿ। ਇਸ ਦੌਰਾਨ ਚਾਹਵਾਨ ਦਿਵਿਆਂਗ ਪ੍ਰਾਰਥੀ 12 ਦਸੰਬਰ 2022 (ਸੋਮਵਾਰ) ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੇਵਾ ਕੇਂਦਰ ਦੇ ਉੱਪਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਸਰਟੀਫਿਕੇਟ ਜਿਵੇਂ ਕਿ ਦਿਵਿਆਂਗ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਕਾਪੀ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ, ਪਾਸਪੋਰਟ ਸਾਇਜ਼ ਫੋਟੋ ਸਮੇਤ ਪਹੁੰਚ ਕੇ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ। ਪ੍ਰਾਰਥੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ: 98885-62317 ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸ਼੍ਰੀਮਤੀ ਪਰਮਿੰਦਰ ਕੌਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਗਹੀਣ ਪ੍ਰਾਰਥੀਆਂ ਲਈ ਸੰਸਾਰ ਦਿਵਸ ਹਰ ਸਾਲ 03 ਦਿਸੰਬਰ ਨੂੰ ਮਨਾਇਆ ਜਾਂਦਾ ਹੈ। ਜਿਸ ਦਾ ਉਦੇਸ਼ ਅੰਗਹੀਣ ਵਿਅਕਤੀਆਂ ਦੀਆਂ ਵਿਸ਼ੇਸ਼ ਲੋੜਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਆਮ ਲੋਕਾਂ ਵਿੱਚ ਉਹਨਾਂ ਪ੍ਰਤੀ ਸੰਵੇਦਨਾ ਜਗਾਉਣ ਦੇ ਨਾਲ-ਨਾਲ ਇਸ ਵਰਗ ਨੂੰ ਮੁੱਖ ਧਾਰਾ ਨਾਲ ਜੋੜਨਾ ਹੈ। Author: Malout Live