District NewsMalout News

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਮਈ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 17 ਮਈ 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਦਫਤਰ ਵਿਖੇ ਸੇਵਾ ਕੇਂਦਰ ਦੇ ਉੱਪਰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿੱਚ ਭਾਰਤ ਫਾਈਨੈਂਸ਼ੀਅਲ ਇਨਕਲੂਸ਼ਨ ਲਿਮਟਿਡ, ਹੀਰਾ ਆਟੋ ਮੋਬਾਈਲ (ਮਾਰੂਤੀ ਸਾਜ਼ੂਕੀ) ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ 10ਵੀਂ/12ਵੀਂ/ਆਈ.ਟੀ.ਆਈ/ਗ੍ਰੈਜੂਏਟ ਪਾਸ ਲੜਕੇ/ਲੜਕੀਆਂ ਭਾਗ ਲੈ ਕੇ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼/ਆਧਾਰ ਕਾਰਡ  ਅਤੇ ਆਪਣਾ ਬਾਇਓ-ਡਾਟਾ ਨਾਲ ਲੈ ਕੇ ਜ਼ਰੂਰ ਪਹੁੰਚਣ। ਪ੍ਰਾਰਥੀ ਪਲੇਸਮੈਂਟ ਕੈਂਪ ਸੰਬੰਧੀ ਅਤੇ ਹੋਰ ਸੇਵਾਵਾਂ ਸੰਬੰਧੀ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ, ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਜ਼ਿਟ ਕਰ ਸਕਦੇ ਹਨ ਜਾਂ ਪ੍ਰਾਰਥੀ ਮੋਬਾਇਲ ਨੰ. 98885-62317, ਟੈਲੀਫੋਨ ਨੰਬਰ  01633262317 ਤੇ ਸੰਪਰਕ ਕਰ ਸਕਦੇ ਹਨ।

 

Author: Malout Live

Back to top button