District News

ਕੋਵਿਡ 19 ਮਹਾਂਮਾਰੀ ਦੌਰਾਨ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਲੋੜਵੰਦਾਂ ਨੂੰ ਵੰਡਿਆਂ ਜਾ ਰਿਹਾ ਹੈ ਰਾਸ਼ਨ- ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫਸਰ

ਸ੍ਰੀ ਮੁਕਤਸਰ ਸਾਹਿਬ:–  ਸ੍ਰੀ ਦੀਵਾਨ ਚੰਦ ਸ਼ਰਮਾ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ   ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਦੀ ਅਗਵਾਈ ਹੇਠ ਕੋਵਿਡ-19 ਮਹਾਂਮਾਰੀ  ਦੌਰਾਨ ਦੂਸਰੇ ਵਿਭਾਗਾਂ ਦੀ ਤਰ੍ਹਾਂ ਮੋਹਰੀ ਹੋ ਕੇ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ।
  ਸਰਕਾਰ ਵਲੋਂ ਪੀ.ਐਮ.ਜੀ.ਕੇ.ਏ.ਵਾਈ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 15 ਕਿਲੋਂ ਪ੍ਰਤੀ ਜੀਅ ਕਣਕ ਅਤੇ 3 ਕਿਲੋ ਦਾਲ  ਪ੍ਰਤੀ  ਪਰਿਵਾਰ ਦੇ ਹਿਸਾਬ ਨਾਲ 3 ਮਹੀਨੇ ਲਈ ਮੁਫਤ ਦਿੱਤਾ ਜਾ ਰਿਹਾ ਹੈ। ਇਸ ਸਕੀਮ ਤਹਿਤ ਜਿਲ੍ਹੇ ਦੇ ਕੁੱਲ 138374 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿੱਚੋਂ ਅੱਜ ਤੱਕ  85000 ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਵੰਡ ਕਰ ਦਿੱਤੀ ਗਈ ਹੈ ਅਤੇ ਬਾਕੀ ਬਚਦੇ 53374 ਪਰਿਵਾਰਾਂ ਨੂੰ ਅਗਲੇ 4-5 ਦਿਨਾਂ ਵਿੱਚ ਰਾਸ਼ਨ ਦੀ ਵੰਡ ਕਰ ਦਿੱਤੀ ਜਾਵੇਗੀ, ਜਿਸ ਤਹਿਤ ਕੈਬਨਿਟ ਮੰਤਰੀ ਸ੍ਰੀ ਆਸ਼ੂ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਰਾਸ਼ਨ ਕਾਰਡ ਹੋਲਡਰ ਤੱਕ ਪਹੁੰਚ ਕਰਕੇ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ। ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਉਣਤਾਈਆਂ ਅਤੇ ਖਾਮੀਆਂ ਪਾਏ ਜਾਣ ਤੇ ਜਿਲ੍ਹੇ ਵਿੱਚ ਹੁਣ ਤੱਕ 2 ਡਿਪੂਆਂ ਦੀ ਸਪਲਾਈ ਮੁਅੱਤਲ ਕੀਤੀ ਗਈ ਹੈ। ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਰਾਸ਼ਨ ਵੰਡ ਦੇ ਇਸ ਕੰਮ ਨੂੰ ਜਲਦੀ ਨੇਪਰੇ ਚਾੜਨ ਵਿੱਚ ਲੱਗੇ ਹੋਏ ਹਨ ਤਾਂ ਜ਼ੋ ਕੋਵਿਡ-19 ਦੌਰਾਨ ਲਾਕਡਾਊਨ ਕਾਰਨ ਲੋੜਵੰਦਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
                                        ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਲੋਂੜਵੰਦਾਂ ਅਤੇ ਗਰੀਬ ਪਰਿਵਾਰਾਂ ਲਈ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਤਿਆਰ ਕਰਨ ਲਈ ਵੀ ਵਿਭਾਗੀ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ। ਅੱਜ ਤੱਕ ਲੱਗਭਗ 48000 ਰਾਸ਼ਨ ਕਿੱਟਾਂ ਤਿਆਰ ਕਰਕੇ ਜਿਲ੍ਹਾ ਪ੍ਰਸ਼ਾਸ਼ਨ ਦੇ ਰਾਹੀ ਲੋੜਵੰਦਾਂ ਪ੍ਰਵਾਸੀ ਮਜ਼ਦੂਰਾਂ ਤੱਕ ਪੁੱਜਦੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਕੰਮ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ  ਸਰਕਾਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਆਤਮ ਨਿਰਭਰ ਸਕੀਮ ਤਹਿਤ 23410 ਪ੍ਰਵਾਸੀ ਮਜਦੂਰਾਂ ਅਤੇ ਗਰੀਬ ਲੋੜਵੰਦਾਂ ਨੂੰ ਰਾਸ਼ਨ ਮੁਹੱਈਆਂ ਕਰਵਾਉਣ ਸਬੰਧੀ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ, ਜਿਸ ਅਧੀਨ 10 ਕਿਲੋ ਆਟਾ, 1 ਕਿਲੋ ਦਾਲ ਅਤੇ 1 ਕਿਲੋ ਚੀਨੀ ਦਿੱਤੀ ਜਾਵੇਗੀ।
                                     ਇਸੇ ਤਰ੍ਹਾਂ ਵਿਭਾਗ ਅਤੇ ਖਰੀਦ ਏਜੰਸੀਆਂ ਵਲੋਂ ਰਬੀ ਸੀਜ਼ਨ 2020-21 ਦੋਰਾਨ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜਿਲ੍ਹੇ ਵਿੱਚ ਲੱਗਭਗ 9. 22 ਲੱਖ ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।  ਖਰੀਦ ਸੀਜ਼ਨ ਦੌਰਾਨ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਗਈ ਅਤੇ ਜਿਲ੍ਹੇ ਵਿੱਚ ਖਰੀਦ ਦਾ ਕੰਮ ਲੱਗਭਗ ਅੰਤਿਮ ਪੜਾਅ ਤੇ ਹੈ। ਸਮੂਹ ਖਰੀਦ ਏਜੰਸੀਆਂ ਵਲੋਂ ਉਕਤ ਖਰੀਦੀ ਗਈ 9.22 ਲੱਖ ਮੀਟਿ੍ਰਕ ਟਨ ਕਣਕ ਵਿੱਚੋਂ 9.09 ਲੱਖ ਮੀਟਿ੍ਰਕ ਟਨ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ  ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ   ਅਦਾਇਗੀ ਕਰਨ ਲਈ ਆੜਤੀਆਂ ਨੂੰ 93% ਪੇਮੈਂਟ ਰਲੀਜ਼ ਕੀਤੀ ਗਈ ਹੈ ਅਤੇ ਬਾਕੀ ਪੇਮੈਂਟ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Back to top button