ਜਿਲ੍ਹਾ ਸਿਹਤ ਵਿਭਾਗ ਬਠਿੰਡਾ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਸੰਬੰਧ ਵਿੱਚ ਟਰੱਕ ਯੂਨੀਅਨ ਵਿਖੇ ਲਗਾਇਆ ਗਿਆ ਅੱਖਾਂ ਦਾ ਚੈੱਕਅੱਪ ਕੈਂਪ
ਮਲੋਟ (ਬਠਿੰਡਾ): ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਵਿੱਚ 15 ਜਨਵਰੀ ਤੋਂ 14 ਫਰਵਰੀ ਤੱਕ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਰੋਡ ਐਕਸੀਡੈਂਟਾਂ ਨੂੰ ਘੱਟ ਕਰਨ ਅਤੇ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘੱਟ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਜਿਲ੍ਹੇ ਦੀਆਂ ਟਰੱਕ ਯੂਨੀਅਨਾਂ ਅਤੇ ਬੱਸ ਡਿਪੂਆਂ ਵਿੱਚ ਜਾ ਕੇ ਟਰੱਕਾਂ ਅਤੇ ਬੱਸਾਂ ਦੇ ਕੰਡਕਟਰਾਂ ਅਤੇ
ਡਰਾਇਵਰਾਂ ਦੀਆਂ ਅੱਖਾਂ ਦੇ ਚੈਕਅੱਪ ਕੀਤਾ ਜਾ ਰਿਹਾ ਹੈ। ਟਰੱਕ ਯੂਨੀਅਨ ਬਠਿੰਡਾ ਵਿਖੇ ਵੀ ਅੱਖਾਂ ਦੇ ਮੁਫ਼ਤ ਚੈਕਅੱਪ ਕੈਂਪ ਲਗਾਇਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਸਮੇਂ ਡਾ, ਡਿੰਪੀ ਕੱਕੜ ਨੇ ਡਰਾਈਵਰਾਂ ਨੂੰ ਆਪਣੀਆਂ ਅੱਖਾਂ ਦੀ ਸੰਭਾਲ ਕਰਨ ਸੰਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਹਰੇਕ ਛੇ ਮਹੀਨੇ ਬਾਅਦ ਆਪਣੀਆਂ ਅੱਖਾਂ ਦਾ ਚੈਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਸਮੇਂ ਸ਼੍ਰੀਮਤੀ ਕ੍ਰਿਸ਼ਨਾ, ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ ਤੋਂ ਇਲਾਵਾ ਟਰੱਕ ਯੂਨੀਅਨ ਦੇ ਨੁਮਾਇੰਦੇ ਹਾਜ਼ਿਰ ਸਨ। Author: Malout Live