District NewsMalout News

ਜਿਲ੍ਹਾ ਹਸਪਤਾਲ ਦੇ ਦੰਦਾਂ ਦੇ ਮਾਹਿਰ ਡਾ. ਅਮਰਿੰਦਰ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਕੀਤਾ ਗਿਆ ਰਾਜ ਪੱਧਰ ਤੇ ਸਨਮਾਨਿਤ

ਮਲੋਟ: ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੋਰਾਨ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਸਨਮਾਨਿਤ ਗਿਆ। ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਡਾ. ਅਮਰਿੰਦਰ ਸਿੰਘ ਨੂੰ ਸਨਮਾਨਿਤ ਹੋਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਨਦੇਹੀ ਨਾਲ ਦੰਦਾਂ ਦੇ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ 280 ਦੰਦਾਂ ਦੇ ਮਾਹਿਰ ਡਾਕਟਰਾਂ ਦੀ ਮੋਹਾਲੀ ਵਿਖੇ ਹੋਈ 5ਵੀਂ ਸਲਾਨਾ ਡੈਂਟਲ ਓਰੀਅਨਟੈਂਸ਼ਨ ਟਰੇਨਿੰਗ ਦੌਰਾਨ ਹੋਏ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਪੰਜਾਬ ਭਰ ਵਿਚੋਂ ਦੰਦਾਂ ਦੇ ਇਲਾਜ ਅਤੇ ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਕਰਨ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਦੂਸਰੇ ਨੰਬਰ ਤੇ ਆਉਣ ਤੇ ਇਹ ਸਨਮਾਨ ਮਿਲਆ ਹੈ।

ਇਸ ਮੌਕੇ ਡਾ. ਅਮਰਿੰਦਰ ਸਿੰਘ ਨੇ ਕਿਹਾ ਕਿ ਸਿਵਲ ਸਰਜਨ ਡਾ. ਰੀਟਾ ਬਾਲਾ ਅਤੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਾਹੁਲ ਜਿੰਦਲ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਦੰਦਾਂ ਦੇ ਮਰੀਜਾਂ ਦੀ ਤਨਦੇਹੀ ਨਾਲ ਸੇਵਾ ਕੀਤੀ ਜਾ ਰਹੀ ਹੈ ਅਤੇ ਦੰਦਾਂ ਦੀ ਸਿਹਤ ਸੰਭਾਲ ਸੰਬੰਧੀ ਜਾਗਰੂਕਤਾ ਪੰਦਰਵਾੜੇ ਦੌਰਾਨ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੰਦਾਂ ਦੇ ਸੈੱਟ ਮੁਫਤ ਲਗਾਏ ਜਾ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੰਦਾਂ ਦੇ ਮਰੀਜਾਂ ਨੂੰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੇਵਾਵਾਂ ਅਤੇ ਮੁਫਤ ਦੰਦਾਂ ਦੇ ਸੈੱਟਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਇਸ ਸਨਮਾਨ ਬਦਲੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿੱਚ ਉਹ ਦੰਦਾਂ ਦੇ ਮਰੀਜਾਂ ਦੀ ਤਨਦੇਹੀ ਨਾਲ ਸੇਵਾ ਕਰਦੇ ਰਹਿਣਗੇ।

Author: Malout Live

Back to top button