ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਿਸਾਨਾ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ

ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਾਨਯੋਗ ਜਸਟਿਸ ਸ੍ਰੀ ਰਾਕੇਸ਼ ਕੁਮਾਰ ਜੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਮਿਸ. ਰੁਪਿੰਦਰਜੀਤ ਚਾਹਲ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਅਰੁਨਵੀਰ ਵਸ਼ਿਸਟ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਸੁਚੱਜੀ ਅਗਵਾਈ ਹੇਠ ਜ਼ਿਲ੍ਹਾ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ. ਪ੍ਰਿਤਪਾਲ ਸਿਘ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ. ਨੇ ਪੈਰਾ ਲੀਗਲ ਵਲੰਟੀਅਰਜ਼ ਦੇ ਸਹਿਯੋਗ ਨਾਲ ਪਿੰਡ ਥਾਂਦੇਵਾਲਾ ਅਤੇ ਪਿੰਡ ਸੰਗੂਧੋਨ ਵਿੱਚ ਕਿਸਾਨਾ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਕਿਸਾਨਾ ਨੂੰ ਸਮਾਜਿਕ ਦੂਰੀ ਅਤੇ ਸਾਫ ਸਫਾਈ ਦੇ ਮਹੱਤਵ ਬਾਰੇ ਜਾਗਰੂਕ ਕੀਤਾ।

ਸ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਅਥਾਰਟੀ ਹਰ ਪੱਧਰ ਤੇ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਕਾਨੂੰਨੀ ਤੌਰ ਤੇ ਮਦਦ ਲਈ ਤਿਆਰ ਰਹਿੰਦੀ ਹੈ ਅਤੇ ਬਣਦੀ ਮਦਦ ਦਿੰਦੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਲਾਕਡਾਉਨ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜੇਕਰ ਘਰੇਲੁ ਹਿੰਸਾ, ਕਿਰਾਏਦਾਰਾਂ ਸਬੰਧੀ, ਤਨਖਾਹ ਤੋਂ ਇਨਕਾਰ ਸਬੰਧੀ, ਭੋਜਨ ਮੁਹੱਇਆ ਕਰਵਾਉਣ ਸੰਬੰਧੀ ਜਾਂ ਹੋਰ ਕੌਈ ਕਾਨੂੰਨੀ ਮਦਦ ਦੇ ਮਸਲੇ ਪੈਦਾ ਹੁੰਦੇ ਹਨ ਤਾਂ ਅਥਾਰਟੀ ਉਸਦੀ ਬਣਦੀ ਕਾਨੂੰਨੀ ਮਦਦ ਕਰਨ ਲਈ ਤਿਆਰ ਰਹੇਗੀ। ਇਸ ਸੰਬੰਧ ਵਿਚ ਪੀੜਤ ਵਿਅਕਤੀ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਉੱਪਰ ਜਾਂ ਸਿੱਧੇ ਤੌਰ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨਾਲ ਵੀ ਰਾਬਤਾ ਕਾਇਮ ਕਰ ਸਕਦਾ ਹੈ।