ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਆਸ਼ਰਮ ਦਾ ਦੌਰਾ ਆਨਲਾਈਨ ਕਾਨੂੰਨੀ ਜਾਗਰੂਕਤਾ ਵੈਬੀਨਾਰ ਕੋਵਿਡ-19 ਤੋਂ ਬਚਾਅ ਲਈ ਡੀ.ਸੀ. ਕੰਪਲੈਕਸ ਦੇ ਬਾਹਰ ਵੰਡੇ ਮਾਸਕ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਅਰੁੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 17.12.2020 ਨੂੰ ਅਥਾਰਟੀ ਦੇ ਸਕੱਤਰ ਸ੍ਰੀ ਪਿ੍ਰਤਪਾਲ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ. ਵੱਲੋਂ ਮਾਨਵਤਾ ਬਾਲ ਆਸ਼ਰਮ ਅਤੇ ਅਡਾਪਸ਼ਨ ਏਜੰਸੀ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।  ਇਸ ਮੋਕੇ ਜੱਜ ਸਾਹਿਬਾਨ ਨੇ ਆਸ਼ਰਮ ਵਿਚ ਰਹਿ ਰਹੇ ਬੱਚਿਆਂ ਤੋਂ ਉਨਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਤਰਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ ਕੇ ਗੱਲਬਾਤ ਕੀਤੀ। ਜੱਜ ਸਾਹਿਬ ਵੱਲੋਂ ਸੈਂਟਰ ਦੇ ਮੈਨੇਜਰ ਖੁਸ਼ਦੀਪ ਤੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ।ਸਕੱਤਰ ਸਾਹਿਬ ਨੇ ਦੱਸਿਆ ਕਿ ਸਮੇਂ-ਸਮੇਂ ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜ਼ੋ ਇਨਾਂ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ ’ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ।

ਇਸੇ ਦਿਨ ਹੀ ਅਥਾਰਟੀ ਵੱਲੋਂ ਆਈ.ਟੀ.ਆਈ. ਖਿਓਵਾਲੀ ਦੇ ਸਟਾਫ ਅਤੇ ਵਿਦਿਆਰਥੀਆਂ ਲਈ ਇੱਕ ਆਨਲਾਈਨ ਕਾਨੂੰਨੀ ਜਾਗਰੂਕਤਾ ਵੈਬੀਨਾਰ ਆਯੋਜਿਤ ਕੀਤਾ ਜਿਸ ਵਿੱਚ ਅਥਾਰਟੀ ਦੇ ਸਕੱਤਰ ਸ. ਪਿ੍ਰਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਅਤੇ ਵਕੀਲ ਸ੍ਰੀ ਦੀਪਕ ਸ਼ਰਮਾ ਨੇ ਮੁਫ਼ਤ ਕਾਨੂੰਨੀ ਸੇਵਾਵਾਂ, ਪੀੜਤ ਮੁਆਵਜਾ ਸਕੀਮਾਂ, ਪਾਕਸੋ ਐਕਟ, ਲੋਕ ਅਦਾਲਤ, ਮੀਡੀਏਸ਼ਨ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਜਾਣਕਾਰੀ ਦਿੱਤੀ। ਇਸ ਮੋਕੇ ਅਥਾਰਟੀ ਦੇ ਸਟਾਫ ਵੱਲੋਂ ਵੱਲੋਂ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ (ਕੋਵਿਡ-19) ਤੋਂ ਬਜਾਅ ਲਈ ਡੀ.ਸੀ. ਕੰਪਲੈਕਸ ਦੇ ਸਾਹਮਨੇ ਮਾਸਕ ਵੀ ਵੰਡੇ ਗਏ। ਇਸ ਦੇ ਨਾਲ ਹੀ ਉਨਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਸੰਬੰਧੀ ਵਧੇਰੇ ਜਾਣਕਾਰੀ ਹਿੱਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।