ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਮੀਟਿੰਗਾਂ ਅਤੇ ਜੇਲ ਦੌਰਾ
ਸ੍ਰੀ ਮੁਕਤਸਰ ਸਾਹਿਬ :- ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮਿਤੀ 24.12.2020 ਨੂੰ ਕੋਰਟ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਕੁਆਟਰਲੀ ਮੀਟਿੰਗ ਕੀਤੀ ਗਈ ਜਿਸ ਵਿੱਚ ਅਥਾਰਟੀ ਵੱਲੋਂ ਕਾਨੂੰਨੀ ਸਹਾਇਤਾ ਕੇਸਾਂ ਦੀ ਮਨਜੂਰੀ ਦਿੱਤੀ ਗਈ ਅਤੇ ਅਥਾਰਟੀ ਵੱਲੋਂ ਕੀਤੇ ਜਾ ਰਹੇ ਕੰਮਾ ਅਤੇ ਇਸ ਤੋਂ ਇਲਾਵਾ ਅੱਗੇ ਕੀਤੇ ਜਾਣ ਵਾਲੇ ਕੰਮਾ ਸੰਬੰਧੀ ਗੱਲ-ਬਾਤ ਕੀਤੀ ਗਈ। ਅਥਾਰਟੀ ਦੇ ਸਾਰੇ ਹਾਜ਼ਿਰ ਮੈਂਬਰਾਨ ਨੇ ਅਥਾਰਟੀ ਦੇ ਕੰਮਾ ਪ੍ਰਤੀ ਤਸੱਲੀ ਪਰਗਟ ਕੀਤੀ ਅਤੇ ਦੱਸਿਆ ਕਿ ਅਥਾਰਟੀ ਹਮੇਸ਼ਾ ਜਰੂਰਤ ਮੰਦਾ ਦੀ ਕਾਨੂੰਨੀ ਸਹਾਇਤਾ ਲਈ ਤਤਪਰ ਰਹਿੰਦੀ ਹੈ ਅਤੇ ਕਾਨੂੰਨ ਪੱਖੋਂ ਹਰ ਸੰਭਵ ਮਦਦ ਕਰਦੀ ਆ ਰਹੀ ਹੈ ਜੋ ਅੱਗੇ ਵੀ ਬਰਕਰਾਰ ਰੱਖਿਆ ਜਾਵੇਗਾ। ਇਸ ਉਪਰੰਤ ਅੰਡਰਟ੍ਰਾਇਲ ਰਿਵਿਊ ਕਮੇਟੀ, ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਪਿ੍ਰਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ.-ਸਾਹਿਤ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਨਵਦੀਪ ਗਿਰਧਰ, ਜ਼ਿਲਾ ਅਟਾਰਨੀ, ਸ੍ਰੀ ਮੁਕਤਸਰ ਸਾਹਿਬ ਹਾਜਰ ਸਨ ਅਤੇ ਕਮੇਟੀ ਦੇ ਬਾਕੀ ਮੈਂਬਰਾਂ ਨੇ ਆਨਲਾਈਨ ਭਾਗ ਲਿਆ।
ਮੀਟਿੰਗ ਦੌਰਾਨ ਹਵਾਲਾਤੀਆਂ ਲੰਬਿਤ ਕੇਸਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਤਾਂ ਕਿ ਵੱਧ ਤੋਂ ਵੱਧ ਹਵਾਲਾਤੀਆਂ ਦੀ ਕਾਨੂੰਨ ਮੁਤਾਬਕ ਬਣਦੀ ਰਿਹਾਈ ਸੰਭਵ ਹੋ ਸਕੇ ਤੇ ਉਨਾਂ ਨੂੰ ਆਪਣਾ ਮੁਕੱਦਮਾਂ ਝਗੜਣ ਵਿਚ ਕੋਈ ਦਿਕੱਤ ਪੇਸ਼ ਨਾ ਆਵੇ।ਇਸੇ ਦਿਨ ਹੀ ਜ਼ਿਲਾ ਜੱਜ ਸਾਹਿਬ ਨੇ ਸਮੇਤ ਸ. ਪਿ੍ਰਤਪਾਲ ਸਿੰਘ ਨੇ ਜ਼ਿਲਾ ਜੇਲ, ਸ੍ਰੀ ਮੁਕਤਸਰ ਸਾਹਿਬ ਦਾ ਆਨਲਾਈਨ ਦੌਰਾ ਕੀਤਾ ਜਿਸ ਦੌਰਾਨ ਉਨਾਂ ਨੇ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆ ਤੇ ਮੌਕੇ ਉਨਾਂ ਦਾ ਨਿਪਟਾਰਾ ਕੀਤਾ। ਜੱਜ ਸਾਹਿਬਾਨ ਨੇ ਦੱਸਿਆ ਕਿ ਅਜਿਹੇ ਦੌਰੇ ਸਮੇਂ-ਸਮੇਂ ਤੇ ਕੀਤਾ ਜਾ ਰਹੇ ਹਨ। ਇਸ ਤੋਂ ਬਾਅਦ ਅਥਾਰਟੀ ਵੱਲੋਂ ਜ਼ਿਲੇ ਦੀ ਮੋਨੀਟਰਿੰਗ ਅਤੇ ਮੈਂਟਰਿੰਗ ਕਮੇਟੀ ਦੀ ਵੀ ਮੀਟਿੰਗ ਕੀਤੀ ਗਈ ਜਿਸ ਵਿੱਚ ਪਰਦਾਨ ਕੀਤੀ ਜਾ ਰਹੀ ਕਾਨੂੰਨੀ ਸਹਾਇਤਾ ਅਤੇ ਪੈਨਲ ਦੇ ਵਕੀਲ ਸਾਹਿਬਾਨ ਵੱਲੋਂ ਮੁਹੱਈਆ ਕਾਨੂੰਨੀ ਸਹਾਇਤਾ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਅਥਾਰਟੀ ਵੱਲੋਂ ਦੱਸਿਆ ਗਿਆ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।