ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ ਅਤੇ ਪੈਨਲ ਦੇ ਵਕੀਲਾਂ ਅਤੇ ਪੈਰਾਲੀਗਲ ਵਲੰਟੀਅਰ ਨਾਲ ਲੋਕ ਅਦਾਲਤ ਸੰਬੰਧੀ ਕੀਤਾ ਵਿਚਾਰ ਵਟਾਂਦਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਰਾਜ ਕੁਮਾਰ ਗਰਗ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਬਲੱਡ ਸੇਵਾ ਵੈਲਫੇਅਰ ਸੁਸਾਇਟੀ (ਪੀ.ਬੀ 30) ਰਜਿਸਟਰ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਖੂਨਦਾਨ ਕੈਂਪ ਦੌਰਾਨ ਖੂਨਦਾਨ ਦੇਣ ਵਲੇ ਵਿਅਕਤੀਆਂ ਨੂੰ ਮਿਸ. ਹਰਪ੍ਰੀਤ ਕੌਰ ਸੀ.ਜੇ.ਐੱਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਸਨਮਾਨ ਚਿੰਨ੍ਹ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹੇ ਵਿੱਚ 9 ਸਤੰਬਰ 2023 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਹਿੱਤ ਪੈਨਲ ਦੇ ਵਕੀਲ ਅਤੇ
ਪੈਰਾਲੀਗਲਵਲੰਟੀਅਰ ਨਾਲ ਵੀ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਆਮ ਲੋਕਾਂ ਵਿੱਚ ਪ੍ਰਚਾਰ ਕਰਨ ਹਿੱਤ ਵਲੰਟੀਅਰਜ਼ ਦੀ ਡਿਊਟੀ ਲਗਾਈ ਗਈ ਕਿ ਉਹ ਵੱਖ-ਵੱਖ ਪਿੰਡਾਂ ਵਿੱਚ ਅਨਾਉਂਸਮੈਂਟ ਕਰਵਾਉਣ ਤਾਂ ਕਿ ਆਮ ਲੋਕ, ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਇਸ ਲੋਕ ਅਦਾਲਤ ਵਿੱਚ ਗੰਭੀਰ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣਵਾਈ ਲਈ ਸੁਣੇ ਜਾ ਸਕਦੇ ਹਨ। ਇਸ ਲੋਕ ਅਦਾਲਤ ਵਿੱਚ ਪਰਿਵਾਰਿਕ ਝਗੜੇ 138 ਐੱਨ.ਆਈ ਐਕਟ, ਟਰੈਫਿਕ ਚਲਾਨ, ਬੈਂਕ ਰਿਕਵਰੀ ਸੂਟ, ਮੋਟਰ ਐਕਸੀਡੈਂਟ ਕਲੇਮ ਅਤੇ ਸਿਵਲ ਸੂਟ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਮੌਕੇ ਸਕੱਤਰ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਵਿੱਚ ਸ਼੍ਰੀ ਮਨਜੀਤ ਸਿੰਘ ਅਤੇ ਸੁਨੀਲ ਜੱਗਾ ਵਕੀਲ ਵੀ ਹਾਜ਼ਿਰ ਸਨ। Author: Malout Live