ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਾਈਮਰੀ ਸਕੂਲ ਲੜਕੇ ਅਤੇ ਲੜਕੀਆਂ, ਪਿੰਡ ਉਦੇਕਰਨ ਅਤੇ ਸੰਗੂਧੋਣ, ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਵਿੱਚ ਕੈਂਪ ਲਗਾਏ ਗਏ। ਇਸ ਸੰਬੰਧੀ ਵਿਦਿਆਰਥੀਆਂ ਨੂੰ ਪੋਕਸੋ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਪ੍ਰਾਇਮਰੀ ਸਕੂਲ ਦੇ ਸਟਾਫ ਨੂੰ ਜਿਨਸੀ ਛੇੜਛਾੜ ਸੰਬੰਧੀ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਵਿਦਿਆਰਥੀਆਂ ਨੂੰ ਪੋਕਸੋ ਐਕਟ ਤੇ ਡਾਕੂਮੈਂਟਰੀ ਫਿਲਮ ਦਿਖਾਈ ਗਈ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਜਿਲਾ ਅਤੇ ਸ਼ੈਸ਼ਨ ਜੱਜ, ਸ਼੍ਰੀ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਜੁਡੀਸ਼ੀਅਲ ਅਫਸਰ ਸਾਹਿਬਾਨ ਦੀ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਰੇ ਜੁਡੀਸ਼ੀਲ ਅਫਸਰ ਕਿਹਾ ਕਿ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ 2023 ਨੂੰ ਵੱਧ ਤੋਂ ਵੱਧ ਕੇਸ ਲਗਾ ਕੇ ਨਿਪਟਾਰਾ ਕਰਵਾਉਣ ਲਈ ਉਪਰਾਲੇ ਕੀਤੇ ਜਾਣ। ਉਸ ਵਿੱਚ ਆਪਣੇ ਕੇਸ ਦਾ ਲੋਕ ਅਦਾਲਤ ਵਿੱਚ ਨਿਪਟਾਰਾ ਕਰਾਉਣ ਲਈ ਉਹ ਸੰਬੰਧਿਤ ਅਦਾਲਤ ਨੂੰ ਦਰਖਾਸਤ ਦੇ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਪ੍ਰਭਜੋਤ ਕੌਰ, ਜਿਲਾ ਸਿਖਿਆ ਅਫਸਰ (ਪ੍ਰਾਇਮਰੀ) ਅਤੇ ਸਬੰਧਿਤ ਸਕੂਲਾਂ ਦੇ ਮੁੱਖੀ ਹਾਜ਼ਿਰ ਸਨ। Author: Malout Live