District NewsMalout News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਜ਼ੁਰਗਾਂ ਦੇ ਹੱਕਾਂ ਸੰਬੰਧੀ ਕੀਤਾ ਗਿਆ ਸੈਮੀਨਾਰ- ਮਿਸ. ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਅੱਜ ਬਿਰਧ ਆਸ਼ਰਮ, ਜਲਾਲਬਾਦ ਰੋਡ, ਸ਼੍ਰੀ ਮੁਕਤਸਰ ਸਾਹਿਬ ਬਜ਼ੁਰਗਾਂ ਦੇ ਹੱਕਾਂ ਵਾਸਤੇ ਸੈਮੀਨਾਰ ਕੀਤਾ ਗਿਆ। ਸ਼੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਮਿਸ. ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜੀਆਂ ਵੱਲੋਂ ਦੌਰਾ ਕੀਤਾ ਗਿਆ ਅਤੇ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਦੇ ਹੱਕਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੱਤਰ ਸਾਹਿਬ ਜੀ ਨੇ ਦੱਸਿਆ ਕਿ ਹਰ ਉਹ ਮਾਂ ਬਾਪ ਜੋ ਆਪਣੇ ਖਰਚੇ ਆਪ ਨਹੀਂ ਕਰ ਸਕਦੇ, ਉਹ ਆਪਣੇ ਪੁੱਤਰ-ਪੁੱਤਰੀ, ਪੋਤਾ-ਪੋਤੀ (ਜੋ 18 ਸਾਲ ਤੋਂ ਵੱਧ ਹੋਵੇ) ਤੋਂ ਖਰਚਾ ਲੈ ਸਕਦੇ ਹਨ।

ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਹਰ ਉਹ ਬਜੁਰਗ ਨਾਗਰਿਕ (60 ਸਾਲ ਜਾਂ ਇਸ ਤੋਂ ਵੱਧ) ਜੋ ਬੇ-ਔਲਾਦ ਹੋਣ ਅਤੇ ਆਪਣਾ ਖਰਚਾ ਆਪ ਕਰਨ ਤੋਂ ਅਸਮੱਰਥ ਹੋਣ, ਉਹ ਆਪਣੇ ਕਾਨੂੰਨੀ ਵਾਰਿਸਾਂ ਤੋ ਖਰਚਾ ਲੈ ਸਕਦੇ ਹਨ, ਜਿਹੜੇ ਅਜਿਹੇ ਬਜ਼ੁਰਗ ਨਾਗਰਿਕ ਦੀ ਜਾਇਦਾਦ ਦੇ ਕਾਬਜ਼ ਹੋਣ ਜਾਂ ਉਸ ਦੀ ਮੌਤ ਤੋਂ ਬਾਅਦ ਚੱਲ-ਅਚੱਲ ਸੰਪੱਤੀ ਦੇ ਹੱਕਦਾਰ ਹਨ। ਜੇਕਰ ਇਹਨਾਂ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633-261124 ਤੇ ਵੀ ਸੰਪਰਕ ਕਰ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਨਾਲਸਾ ਟੋਲ ਫਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button