ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਵਾਤਾਵਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਨੋ ਵਹੀਕਲ ਡੇਅ ਮਨਾਇਆ ਗਿਆ- ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸ਼ੈਸ਼ਨ ਜੱਜ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸੁਪਰੀਪ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦੂਸ਼ਣ ਘਟਾਉਣ ਸੰਬੰਧੀ ਸਾਰੇ ਜੁਡੀਸ਼ੀਅਲ ਅਫਸਰ, ਸਟਾਫ, ਬਾਰ ਐਸੋਸੀਏਸ਼ਨ ਦੇ ਵਕੀਲ ਸਮੇਤ ਮੁਨਸ਼ੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਨੂੰ ਸਫਲਤਾਪੂਰਵਕ ਮਨਾਉਣ ਲਈ ਕੋਈ ਵੀ ਵਹੀਕਲ ਨਾ ਚਲਾਇਆ ਜਾਵੇ। ਇਸ ਮੌਕੇ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸ਼ੈਸ਼ਨ ਜੱਜ, ਸਮੇਤ ਸਮੂਹ ਜੁਡੀਸ਼ੀਅਲ ਅਫਸਰ ਕੋਰਟ ਕੰਪਲੈਕਸ ਵਿਖੇ ਸਾਈਕਲ ਤੇ ਕੋਰਟ ਕੰਪਲੈਕਸ ਪੁੱਜੇ, ਇਸ ਤੋਂ ਇਲਾਵਾ ਵਕੀਲ, ਸਟਾਫ ਆਦਿ ਨੇ ਵੀ ਬਿਨ੍ਹਾਂ ਵਹੀਕਲ ਤੋਂ ਕਚਹਿਰੀ ਵਿੱਚ ਹਾਜ਼ਿਰ ਹੋਏ। ਸ਼੍ਰੀ ਰਾਜ ਕੁਮਾਰ, ਜੱਜ ਸਾਹਿਬ ਨੇ ਵਾਤਾਵਰਨ ਨੂੰ ਸਵੱਛ ਬਣਾਉਣ ਲਈ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੁੱਝ ਦਿਨਾਂ ਤੋਂ

ਜਿਵੇਂ ਆਪ ਸਭ ਨੂੰ ਪਤਾ ਹੈ ਕਿ ਪਰਾਲੀ ਦੇ ਅੱਗ ਲੱਗਣ ਕਾਰਨ ਜੋ ਵਾਤਾਵਰਨ ਗੰਦਲਾ ਹੋਇਆ ਹੈ ਉਸ ਨਾਲ ਆਮ ਲੋਕਾਂ ਨੂੰ ਸਾਹ ਲੈਣ ਵਿੱਚ ਬਹੁਤ ਜਿਆਦਾ ਤਕਲੀਫ ਆ ਰਹੀ ਹੈ। ਜਿਸ ਨਾਲ ਹਸਪਤਾਲਾਂ ਵਿੱਚ ਸਾਹ ਵਾਲੇ ਮਰੀਜਾਂ ਦੀ ਗਿਣਤੀ ਬਹੁਤ ਜ਼ਿਆਦਾ ਵਧੀ ਹੋਈ ਹੈ। ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਆਪ ਸਭ ਨੂੰ ਅਪੀਲ ਕਰਦਾਂ ਹਾਂ ਕਿ ਆਪਾਂ ਸਾਰੇ ਰੱਲ ਮਿਲ ਕੇ ਵਾਤਾਵਰਨ ਨੂੰ ਸਵੱਛ ਬਣਾਉਣ ਵਿੱਚ ਯੋਗਦਾਨ ਪਾਈਏ। ਇਸ ਤੋਂ ਇਲਾਵਾ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਸੀਂ ਸਾਰੇ ਵਾਤਾਵਰਨ ਨੂੰ ਸਵੱਛ ਬਣਾਉਣ ਲਈ ਵਚਨਬੱਧ ਹਾਂ। ਸਾਨੂੰ ਸਾਰਿਆਂ ਨੂੰ ਵਾਤਾਰਵਰਨ ਨੂੰ ਸਾਫ ਬਣਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 9 ਦਸੰਬਰ 2023 ਨੂੰ ਨੈਸ਼ਨਲ ਲੋਕ ਅਦਾਲਤ ਵੀ ਲਗਾਈ ਜਾ ਰਹੀ ਹੈ। ਜਿਸ ਵਿੱਚ ਗੰਭੀਰ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਣਗੇ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਨਾਲਸਾ ਟੋਲ ਫ੍ਰੀ ਨੰਬਰ 1501 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸ਼੍ਰੀ ਭੁਪਿੰਦਰ ਸਿੰਘ ਚੜ੍ਹੇਵਾਨ ਜਿਲ੍ਹਾ ਪ੍ਰਧਾਨ ਬਾਰ ਐਸੋਸੀਏਸ਼ਨ ਨੇ ਵੀ ਅਪੀਲ ਕੀਤੀ ਕਿ ਵਾਤਾਵਰਨ ਨੂੰ ਸਵੱਛ ਬਣਾਉਣ ਵਿੱਚ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। Author: Malout Live