ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਾਕਸੋ ਐਕਟ ਤਹਿਤ ਜਾਗਰੂਕਤਾ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਮਲੋਟ (ਪੰਜਾਬ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ -ਸਾਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਸਿੱਖਿਆ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਾਕਸੋ ਐਕਟ ਸੰਬੰਧੀ ਦੋ ਦਿਨਾਂ ਸੈਮੀਨਾਰ/ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ 70 ਪ੍ਰਿੰਸੀਪਲਾਂ ਨੇ ਭਾਗ ਲਿਆ।

ਇਸ ਕੈਂਪ ਦੀ ਸਮਾਪਤੀ ਸਮਾਰੋਹ ਵਿੱਚ ਅਥਾਰਟੀ ਦੇ ਸਕੱਤਰ ਮਿਸ. ਹਰਪ੍ਰੀਤ ਕੌਰ ਨੇ ਪਾਕਸੋ ਐਕਟ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਨਾਲਸਾ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਸਿੱਧੇ ਤੌਰ ਤੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੀਵ ਛਾਬੜਾ, ਇੰਚਾਰਜ ਮਿਸ. ਰਜਨੀ ਤਨੇਜਾ ਨੇ ਵੀ ਭਾਗ ਲਿਆ। Author: Malout Live