ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਾਕਸੋ ਐਕਟ ਅਤੇ ਕੁਇਟ ਇੰਡੀਆ ਦਿਵਸ ਸੰਬੰਧੀ ਜਾਣਕਾਰੀ ਕੀਤੀ ਸਾਂਝੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਹਰਪ੍ਰੀਤ ਕੌਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮਿਡਲ ਸਕੂਲ ਚੱਕਬੀੜ ਸਰਕਾਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਫ ਵਿੱਚ ਬੱਚਿਆਂ ਨੂੰ ਪਾਕਸੋ ਐਕਟ ਤਹਿਤ ਡਾਕੂਮੈਂਟਰੀ ਫਿਲਮ ਦਿਖਾਈ ਗਈ ਅਤੇ ਇਸ ਦੇ ਨਾਲ ਹੀ ‘ਕੁਇਟ ਇੰਡੀਆ ਦਿਵਸ’ ਸੰਬੰਧੀ ਵੀ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਨਾਲਸਾ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਬੱਚਿਆ ਦੇ ਹੱਕਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਦੱਸਿਆ ਗਿਆ ਕਿ ਜੇਕਰ ਆਪ ਨਾਲ ਕਿਸੇ ਕਿਸਮ ਦਾ ਜਿਣਸੀ ਸ਼ੋਸ਼ਨ ਹੁੰਦਾ ਹੈ ਤਾਂ ਉਹ ਟੋਲ ਫਰੀ ਨੰਬਰ 1098 ’ਤੇ ਕਾਲ ਕਰ ਸਕਦੇ ਹਨ। ਇਸ ਮੌਕੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਅਤੇ 9 ਸਤੰਬਰ 2023 ਨੂੰ ਲੱਗ ਲਈ ਨੈਸ਼ਨਲ ਲੋਕ ਅਦਾਲਤ ਸੰਬੰਧੀ ਵੀ ਜਾਣਕਾਰੀ ਦਿੱਤੀ।   Author: Malout Live