ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਜੁਰਗਾਂ ਦੇ ਹੱਕਾਂ ਵਾਸਤੇ ਕੀਤਾ ਗਿਆ ਸੈਮੀਨਾਰ ਆਯੋਜਿਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਬਿਰਧ ਆਸ਼ਰਮ, ਜਲਾਲਬਾਦ ਰੋਡ, ਸ਼੍ਰੀ ਮੁਕਤਸਰ ਸਾਹਿਬ ਵਿਖੇ ਬਜ਼ੁਰਗਾਂ ਦੇ ਹੱਕਾਂ ਵਾਸਤੇ ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਮਿਸ. ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਹਨਾਂ ਦੱਸਿਆ ਕਿ ਹਰ ਉਹ ਮਾਂ ਬਾਪ ਜੋ ਆਪਣੇ ਖਰਚੇ ਆਪ ਨਹੀਂ ਕਰ ਸਕਦੇ, ਉਹ ਆਪਣੇ ਪੁੱਤਰ-ਪੁੱਤਰੀ, ਪੋਤਾ-ਪੋਤੀ (ਜੋ 18 ਸਾਲ ਤੋਂ ਵੱਧ ਹੋਵੇ) ਤੋਂ ਖਰਚਾ ਲੈ ਸਕਦੇ ਹਨ। ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਹਰ ਉਹ ਬਜ਼ੁਰਗ ਨਾਗਰਿਕ (60 ਸਾਲ ਜਾਂ ਇਸ ਤੋਂ ਵੱਧ)
ਜੋ ਬੇ ਔਲਾਦ ਹੋਣ ਅਤੇ ਆਪਣਾ ਖਰਚਾ ਆਪ ਕਰਨ ਤੋਂ ਅਸਮੱਰਥ ਹੋਣ, ਉਹ ਆਪਣੇ ਕਾਨੂੰਨੀ ਵਾਰਿਸਾਂ ਤੋ ਖਰਚਾ ਲੈ ਸਕਦੇ ਹਨ, ਜਿਹੜੇ ਅਜਿਹੇ ਬਜ਼ੁਰਗ ਨਾਗਰਿਕ ਦੀ ਜਾਇਦਾਦ ਦੇ ਕਾਬਜ ਹੋਣ ਜਾਂ ਉਸ ਦੀ ਮੌਤ ਤੋਂ ਬਾਅਦ ਚੱਲ-ਅਚੱਲ ਸਪੰਤੀ ਦੇ ਹੱਕਦਾਰ ਹਨ। ਇਸ ਮੌਕੇ ਮਿ.ਸ ਹਰਪ੍ਰੀਤ ਕੌਰ ਸੀ.ਜੇ.ਐਮ/ਸਕੱਤਰ ਵੱਲੋਂ ਵੀ ਦੱਸਿਆ ਗਿਆ ਜੇਕਰ ਇਹਨਾਂ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633261124 ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਐੱਸ.ਐੱਮ.ਐੱਲ ਵੈਨ ਰਾਹੀ ਨਸ਼ਿਆਂ ਦੇ ਵਿਰੁੱਧ ਚੱਕਬੀੜ ਸਰਕਾਰ, ਵਿਖੇ ਪ੍ਰਚਾਰ ਕੀਤਾ ਜਾ ਰਿਹਾ ਹੈ। Author: Malout Live