ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਿਰਧ ਆਸ਼ਰਮ ਦਾ ਕੀਤਾ ਗਿਆ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਮਿਸ. ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਅੱਜ ਬਿਰਧ ਆਸ਼ਰਮ ਦਾ ਦੌਰਾ ਕੀਤਾ। ਇਸ ਮੌਕੇ ਮਿਸ. ਹਰਪ੍ਰੀਤ ਕੌਰ ਨੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਬਹੁਤ ਵਧੀਆ ਜੀਵਨ ਬਤੀਤ ਕਰਨ ਤੇ ਉਨ੍ਹਾਂ ਨੇ ਦੱਸਿਆਂ ਕਿ ਜੇਕਰ ਕਿਸੇ ਬਜ਼ੁਰਗ ਨੂੰ ਕੋਈ ਕਾਨੂੰਨੀ ਸਹਾਇਤਾ ਸਕੀਮ ਦੀ ਲੋੜ ਹੋਵੇ ਤਾਂ ਉਹ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਉਨ੍ਹਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਬਜ਼ੁਰਗਾਂ ਨਾਲ ਗੱਲਬਾਤ ਕਰਨ ਤਾਂ ਕਿ ਉਨ੍ਹਾਂ ਨੂੰ ਆਪਣੇ ਪਰਿਵਾਰ ਦੀ ਯਾਦ ਨਾ ਆ ਸਕੇ ਅਤੇ ਉਨ੍ਹਾਂ ਨੂੰ ਇਹ ਮਹਿਸੂਸ ਹੋਵੇ ਕਿ ਇਹ ਸਾਡਾ ਹੀ ਇੱਕ ਪਰਿਵਾਰ ਹੈ, ਕਿਉਂਕਿ ਬਜ਼ੁਰਗਾਂ ਨੂੰ ਹਮੇਸ਼ਾ ਇਹ ਜ਼ਰੂਰਤ ਹੁੰਦੀ ਹੈ ਕਿ ਉਨ੍ਹਾਂ ਕੋਲ ਕੋਈ ਗੱਲਾਂ ਕਰਨ ਵਾਲਾ ਜ਼ਰੂਰ ਹੋਵੇ। ਇਸ ਨਾਲ ਉਨ੍ਹਾਂ ਦਾ ਦਿਲ ਲੱਗਿਆ ਰਹਿੰਦਾ ਹੈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 15100 ਤੇ ਗੱਲਬਾਤ ਕੀਤੀ ਜਾ ਸਕਦੀ ਹੈ। Author: Malout Live