ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ ਅਤੇ ਮਾਨਵਤਾ ਬਾਲ ਆਸ਼ਰਮ ਦਾ ਕੀਤਾ ਗਿਆ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸੁਪਰੀਮ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਜੇਲ, ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ, ਦੌਰੇ ਦੌਰਾਨ ਜੇਲ ਵਿੱਚ ਬੰਦ ਕੈਦੀ/ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਜਿਹਨਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਲੌੜਵੰਦਾਂ ਨੂੰ ਕੇਸਾਂ ਵਿੱਚ ਵਕੀਲ ਮੁਹੱਈਆ ਕਰਵਾਏ ਗਏ ਅਤੇ ਜਮਾਨਤਾਂ ਸੰਬੰਧੀ ਸੰਬੰਧਿਤ ਅਫਸਰਾਂ ਨੂੰ ਲਿਖਿਆ ਗਿਆ।
ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਪਲੀਬਾਰਨਿੰਗ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਮਾਨਵਤਾ ਬਾਲ ਆਸ਼ਰਮ ਵਿੱਚ ਰਹਿ ਰਹੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਅਤੇ ਪੜ੍ਹਾਈ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਤੋਂ ਇਲਾਵਾ ਕਾਨੂੰਨੀ ਸਹਾਇਤਾ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਨਾਲਸਾ ਟੋਲ ਫਰੀ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live