District NewsMalout News

18 ਮਈ ਨੂੰ ਦੇਸ਼ ਭਗਤ ਯੂਨੀਵਰਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ

ਮਲੋਟ(ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਅਤੇ ਦੇਸ਼ ਭਗਤ ਯੂਨੀਵਰਸਿਟੀ ਵੱਲੋੰ 18 ਮਈ 2022 ਦਿਨ ਬੁੱਧਵਾਰ ਨੂੰ ਸਵੇਰੇ 9:00 ਵਜੇ ਤੋੰ ਸ਼ਾਮ 5:00 ਵਜੇ ਤੱਕ ਦੇਸ਼ ਭਗਤ ਯੂਨੀਵਰਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋ ਸ਼੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਲਾਭ ਉਠਾਉਣ ਅਤੇ ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 01633-262317, 9888562317 ਅਤੇ 9729210975 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਚਾਹਵਾਨ ਉਮੀਦਵਾਰ ਇਸ https://tinyurl.com/jobfairmks2022 ਲਿੰਕ ‘ਤੇ ਕਲਿੱਕ ਕਰਕੇ ਭਾਗ ਲੈ ਸਕਦੇ ਹਨ। ਇਸ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੀ ਰਜਿਸਟ੍ਰੇਸ਼ਨ ਮੌਕੇ ‘ਤੇ ਕੀਤੀ ਜਾਵੇਗੀ।

Author : Malout Live

Leave a Reply

Your email address will not be published. Required fields are marked *

Back to top button