District NewsMalout News

ਰਾਜਸਥਾਨ ਨਾਲ ਲੱਗਦੀਆਂ ਹੱਦਾਂ ਤੇ 17 ਤੋਂ 19 ਅਪ੍ਰੈਲ ਨੂੰ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਜਿਲ੍ਹਾ ਮੈਜਿਸਟ੍ਰੇਟ ਨੇ ਘੋਸ਼ਿਤ ਕੀਤਾ ਡਰਾਈ ਡੇਅ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜਸਥਾਨ ਸਟੇਟ ਵਿੱਚ 19 ਅਪ੍ਰੈਲ 2024 ਨੂੰ ਕਰਵਾਈਆਂ ਜਾ ਰਹੀਆਂ ਲੋਕ ਸਭਾ ਚੋਣ ਦੇ ਸੰਬੰਧ ਵਿੱਚ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਰਾਜਸਥਾਨ ਨਾਲ ਲੱਗਦੀਆਂ ਹੱਦਾਂ ਵਿੱਚ 3 ਕਿਲੋਮੀਟਰ ਦੇ ਘੇਰੇ ਅੰਦਰ 17 ਅਪ੍ਰੈਲ 2024 ਸ਼ਾਮ 6:00 ਵਜੇ ਤੋਂ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ 2024 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਹੈ।

ਇਸ ਹੁਕਮ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ, ਸਪਿਰਟ, ਅਲਕੋਹਲ ਜਾਂ ਕੋਈ ਹੋਰ ਵਸਤੂ ਜਿਸ ਨਾਲ ਕਿ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ, ਜਮਾਖੋਰੀ, ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟਾਂ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ ਅਤੇ ਸਰਵ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Author: Malout Live

Back to top button